ਚੰਡੀਗੜ੍ਹ: ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨਾਂ ਉੱਤੇ ਬੈਠੀਆਂ ਮੁਲਾਜ਼ਮ ਜਥੇਬੰਦੀਆਂ ਦੇ ਅੱਗੇ ਸਰਕਾਰ ਝੁੱਕਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਥੇਬੰਦੀਆਂ ਨੂੰ ਕਲਮ ਛੋੜ ਹੜਤਾਲ ਨੂੰ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਇਸੇ ਨੂੰ ਲੈ ਕੇ ਕੈਬਿਨੇਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਟੇਟ ਮਨੀਸਟ੍ਰੀਅਲ ਯੂਨੀਅਨ ਦੇ ਆਗੂਆਂ ਨਾਲ ਮੁਲਾਕਾਤ ਕੀਤੀ, ਪਰ ਇਸ ਬੈਠਕ ਵਿੱਚ ਕੋਈ ਵੀ ਖ਼ਾਸ ਸਹਿਮਤੀ ਨਹੀਂ ਬਣੀ। ਮੀਟਿੰਗ ਤੋਂ ਬਾਅਦ ਪੀ.ਐੱਸ.ਐੱਮ.ਯੂ ਦੇ ਆਗੂ ਮੇਘ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗੈਰ ਵਿੱਤੀ ਮੰਗਾਂ ਅਤੇ ਫੈਮਿਲੀ ਪੈਨਸ਼ਨ ਦੇ ਨਾਂਅ ਉੱਤੇ ਵੱਖ-ਵੱਖ ਵਿਭਾਗਾਂ 'ਚ ਕੀਤੀ ਜਾ ਰਹੀ ਰੀਸਟ੍ਰਕਚਿੰਗ ਬੰਦ ਕਰਨ ਦੀ ਮੰਗ ਅਤੇ 50 ਸਾਲ ਤੋਂ ਵੱਧ ਉਮਰ ਦੇ ਮੁਲਾਜ਼ਮਾਂ ਦਾ ਟਾਈਪਿੰਗ ਟੈਸਟ ਨਾ ਲੈਣ ਦੀ ਮੰਗ ਕੀਤੀ।