ਚੰਡੀਗੜ੍ਹ:ਜਦੋਂ ਦੀ ਆਮ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿਚ ਕਾਬਿਜ ਹੋਈ ਹੈ, ਉਦੋਂ ਤੋਂ ਹੀ ਹਰ ਮਹਿਕਮੇ ਦੇ ਮੰਤਰੀਆਂ ਵਿਧਾਇਕਾਂ ਅਤੇ ਅਫਸਰਾਂ ਉੱਤੇ ਵੀ ਭ੍ਰਿਸ਼ਟਾਚਾਰ ਦੀ ਗਾਜ ਡਿੱਗੀ ਹੋਈ ਹੈ। ਜਿੱਥੇ ਆਮ ਲੋਕਾਂ ਨੂੰ ਲੁੱਟ ਕੇ ਖਾਣ ਵਾਲਿਆਂ ਨੂੰ ਬਣਦੀ ਸਜ਼ਾ ਦਿੱਤੀ ਜਾ ਰਹੀ ਹੈ, ਉੱਥੇ ਹੀ ਮੁਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਮੁਕਤ ਦੇਸ਼ ਬਣਾਉਣ ਲਈ ਮੰਤਰੀਆਂ ਨੂੰ ਵੀ ਆੜੇ ਹੱਥੀਂ ਲਿਆ ਹੈ। ਇਸੇ ਤਹਿਤ ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਬਿਊਰੋ ਦੇ ਰਡਾਰ 'ਤੇ ਆਏ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ 'ਚ ਵੀ ਵਾਧਾ ਹੋਇਆ ਹੈ। ਸਰਕਾਰ ਨੇ ਹੁਣ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰਨ ਦੀ ਤਿਆਰੀ ਕਰ ਲਈ ਹੈ। ਵਿਜੀਲੈਂਸ ਨੇ ਸੋਮਵਾਰ ਤੋਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੀ ਸੰਪਤੀ ਸਬੰਧੀ ਸਾਰਾ ਰਿਕਾਰਡ ਇਕੱਠਾ ਕੀਤਾ ਜਾ ਰਿਹਾ ਹੈ। ਹਾਲਾਂਕਿ, ਬਲਬੀਰ ਸਿੱਧੂ ਦਾ ਕਹਿਣਾ ਹੈ ਕਿ ਇਹ ਸਾਰੀ ਕਾਰਵਾਈ ਸਿਆਸਤ ਤੋਂ ਪ੍ਰੇਰਿਤ ਹੈ।
- ਇਕ ਵਾਰ ਫਿਰ ਦਿਖਾਈ ਦਿੱਤੀ ਮਮਤਾ ਬੈਨਰਜੀ ਦੀ ਦਰਿਆਦਿਲੀ, ਬਿਮਾਰ ਪੱਤਰਕਾਰ ਨੂੰ ਦਿੱਤੀ ਆਪਣੀ ਕਾਰ ਤੇ ਖੁਦ ਬਾਈਕ ਉਤੇ ਪਰਤੀ ਵਾਪਸ
- Wrestlers Protest: ਕੁਰੂਕਸ਼ੇਤਰ 'ਚ ਅੱਜ ਮਹਾਪੰਚਾਇਤ; ਖਾਪ ਪ੍ਰਤੀਨਿਧੀ ਦੇਣਗੇ ਮੁਜ਼ੱਫਰਨਗਰ ਦਾ ਸੁਰੱਖਿਅਤ ਫੈਸਲਾ, ਕਰ ਸਕਦੇ ਹਨ ਵੱਡਾ ਐਲਾਨ
- ਰਾਜਪਾਲ ਦੀ CM Mann ਨੂੰ ਸਖ਼ਤ ਅਪੀਲ, "ਕਟਾਰੂਚੱਕ ਨੂੰ ਘਿਨੌਣੇ ਕੰਮ ਬਦਲੇ ਕੈਬਨਿਟ ਤੋਂ ਬਰਖਾਸਤ ਕਰੇ ਮੁੱਖ ਮੰਤਰੀ"
ਭਰਾ ਦੀ ਸੰਪਤੀ : ਸੂਤਰਾਂ ਅਨੁਸਾਰ ਬਲਬੀਰ ਸਿੰਘ ਸਿੱਧੂ ਵੱਲੋਂ ਮੰਤਰੀ ਹੁੰਦਿਆਂ ਬਣਾਈ ਗਈ ਜਾਇਦਾਦ ਦੀ ਜਾਂਚ ਵਿਜੀਲੈਂਸ ਕਰੇਗੀ। ਮੋਹਾਲੀ ਅਤੇ ਰੋਪੜ ਜ਼ਿਲਿਆਂ 'ਚ ਰਿਸ਼ਤੇਦਾਰਾਂ ਦੇ ਨਾਂ 'ਤੇ ਖਰੀਦੀ ਜਾਇਦਾਦ ਅਤੇ ਕਾਰਾਂ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਵਿਜੀਲੈਂਸ ਵੱਲੋਂ ਉਸ ਦੇ ਭਰਾ ਅਮਰਜੀਤ ਸਿੰਘ ਜੀਤੂ ਸਿੱਧੂ ਵੱਲੋਂ ਮੋਹਾਲੀ ਦੀ ਇੱਕ ਨਾਮੀ ਕੰਪਨੀ ਤੋਂ ਖ਼ਰੀਦੀ ਗਈ।