ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ।
ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ 'ਚ ਵਾਧਾ - apply for employment fair
ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਕਨੀਕੀ ਖ਼ਾਮੀ ਦੂਰ ਕਰ ਕੇ ਹੁਣ 6ਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।
ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆ ਗਈ ਸੀ, ਜਿਸ ਕਰ ਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁੱਝ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ ਪੂਰੀ ਤਰ੍ਹਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੁਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਨੌਜਵਾਨ ਮੁੰਡੇ-ਕੁੜੀਆਂ ਹੁਣ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲ੍ਹਾ ਕਾਰੋਬਾਰ ਅਤੇ ਰੁਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।