ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਕਾਂਗਰਸ ਦੇ ਮੈਨੀਫੈਸਟੋ ਮੁਤਾਬਕ ਜਿਨ੍ਹਾਂ ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ ਉਨ੍ਹਾਂ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਅਤੇ ਦਸ ਲੱਖ ਰੁਪਏ ਦਿੱਤੇ ਜਾਣ। ਦੱਸ ਦਈਏ ਪੰਜਾਬ ਵਿਧਾਨ ਸਭਾ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਜਿਹੜੇ ਵਾਅਦੇ ਵਿਧਾਨ ਸਭਾ ਚੋਣ ਵੇਲੇ ਕੀਤੇ ਸੀ ਉਹ ਪੂਰੇ ਕਰ ਦਿੱਤੇ ਗਏ ਹਨ ਪਰ ਕਿਸਾਨ ਖੁਦਕੁਸ਼ੀਆਂ ਕਰਨ ਵਾਲੇ ਪਰਿਵਾਰਾਂ ਨੂੰ ਅਜੇ ਤੱਕ ਕੁਝ ਨਹੀਂ ਦਿੱਤਾ ਗਿਆ।
ਕਾਂਗਰਸ ਨੇ ਅਜੇ ਤੱਕ ਵਾਅਦੇ ਪੂਰੇ ਨਹੀਂ ਕੀਤੇ- ਮਜੀਠੀਆ
ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕਈ ਵਾਅਦੇ ਕੀਤੇ ਗਏ ਸੀ ਪਰ ਉਹ ਵਾਅਦੇ ਅੱਜ ਤੱਕ ਪੂਰੇ ਨਹੀਂ ਕੀਤੇ ਗਏ ਹਨ ਉਨ੍ਹਾਂ ਨੇ ਕਿਹਾ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ ਤੱਕ ਕੁਝ ਨਹੀਂ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਕਿਹਾ ਸੀ ਕਿ ਉਹ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨਗੇ ਪਰ ਸਿਰਫ 3 ਫੀਸਦ ਕਿਸਾਨਾਂ ਦਾ ਹੀ ਕਰਜ਼ਾ ਮੁਆਫ ਕੀਤਾ ਗਿਆ ਹੈ।