ਪੰਜਾਬ

punjab

ETV Bharat / state

ਪੰਜਾਬ ’ਚ ਟਿੱਡੀਆਂ ਦੇ ਹਮਲੇ ਬਾਰੇ ਕਿਸਾਨਾਂ ਨੂੰ ਘਬਰਾਉਣ ਦੀ ਲੋੜ ਨਹੀਂ: ਕਾਹਨ ਸਿੰਘ ਪਨੂੰ - ਪੰਜਾਬ ਖੇਤੀਬਾੜੀ ਵਿਭਾਗ

ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਵਿਭਾਗ ਵੱਲੋਂ ਕੀਤੇ ਗਏ ਸਰਵੇਖਣ ਅਨੁਸਾਰ ਹੁਣ ਤੱਕ ਪੰਜਾਬ ਵਿੱਚ ਟਿੱਡੀ ਦਲ ਦੇ ਹਮਲੇ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।

ਕਾਹਨ ਸਿੰਘ ਪੰਨੂੰ
ਕਾਹਨ ਸਿੰਘ ਪੰਨੂੰ

By

Published : Jan 16, 2020, 11:09 PM IST

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਵਿਭਾਗ ਵੱਲੋਂ ਕੀਤੇ ਗਏ ਸਰਵੇਖਣ ਅਨੁਸਾਰ ਹੁਣ ਤੱਕ ਪੰਜਾਬ ਵਿੱਚ ਟਿੱਡੀ ਦਲ ਦੇ ਹਮਲੇ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਕਿਸਾਨਾਂ ਨੂੰ ਨਾ ਘਬਰਾਉਣ ਦੀ ਸਲਾਹ ਦਿੱਤੀ ਕਿਉਂਕਿ ਵਿਭਾਗ ਦੇ ਅਧਿਕਾਰੀ ਰਾਜਸਥਾਨ ਅਤੇ ਭਾਰਤ ਸਰਕਾਰ ਦੇ ਖੇਤੀਬਾੜੀ ਮਾਹਿਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ, ਜੋ ਕਿ ਰਾਜਸਥਾਨ ਵਿੱਚ ਸਥਿਤੀ 'ਤੇ 24 ਘੰਟੇ ਨਿਗਰਾਨੀ ਰੱਖ ਰਹੇ ਹਨ। ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਇਸ ਸਬੰਧੀ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਸਕੱਤਰ ਨੇ ਦੱਸਿਆ ਕਿ ਪੰਜਾਬ ਵਿੱਚ ਟਿੱਡੀ ਦਲ ਦੇ ਹਮਲੇ ਦਾ ਕੋਈ ਖ਼ਤਰਾ ਨਹੀਂ ਫਿਰ ਵੀ ਵਿਭਾਗ ਨੇ ਸਥਿਤੀ 'ਤੇ ਤਿੱਖੀ ਨਜ਼ਰ ਰੱਖਣ ਅਤੇ ਸਰਹੱਦੀ ਜ਼ਿਲ੍ਹਿਆਂ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦਾ ਲਗਾਤਾਰ ਸਰਵੇਖਣ ਕਰਨ ਲਈ ਨਿਗਰਾਨ ਅਤੇ ਸਰਵੇਖਣ ਟੀਮਾਂ ਪਹਿਲਾਂ ਹੀ ਇਸ ਇਸ ਕਾਰਜ ਵਿੱਚ ਲਾ ਦਿੱਤੀਆਂ ਦਿੱਤੀਆਂ ਹਨ।

ਜ਼ਿਕਰਯੋਗ ਹੈ ਕਿ ਟਿੱਡੀ ਦਲ ਟਿੱਡੀਆਂ ਦਾ ਇੱਕ ਝੁੰਡ ਹੁੰਦਾ ਹੈ ਅਤੇ ਜਿੱਥੇ ਵੀ ਬੈਠਦਾ ਹੈ, ਹਰਿਆਲੀ ਖ਼ਤਮ ਕਰ ਦਿੰਦਾ ਹੈ, ਭਾਵੇਂ ਉਹ ਦਰੱਖਤ ਹੋਣ ਜਾਂ ਫਸਲ। ਪਿਛਲੇ ਕਈ ਦਿਨਾਂ ਤੋਂ ਪਕਿਸਤਾਨ ਵਾਲੇ ਪਾਸੇ ਤੋਂ ਰਾਜਸਥਾਨ ਵਿੱਚ ਇਸ ਟਿੱਡੀ ਦਲ ਨੇ ਹਮਲਾ ਕੀਤਾ ਸੀ।

ਹਾਲਾਂਕਿ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਦੇ ਯਤਨਾਂ ਨਾਲ ਇਸ ਹਮਲੇ 'ਤੇ ਕੰਟਰੋਲ ਕਰ ਲਿਆ ਗਿਆ ਹੈ। ਰਾਜਸਥਾਨ ਦੇ ਅਨੂਪਗੜ੍ਹ ਅਤੇ ਸ੍ਰੀ ਗੰਗਾਨਗਰ ਜ਼ਿਲ੍ਹਿਆਂ ਵਿੱਚ ਵੀ ਇਸ ਟਿੱਡੀ ਦਲ ਦੇ ਕਈ ਝੁੰਡ ਆਏ ਸਨ ਅਤੇ ਰਾਜਸਥਾਨ ਸਰਕਾਰ ਦੇ ਅਧਿਕਾਰੀਆਂ ਤੋਂ ਪ੍ਰਾਪਤ ਰਿਪੋਰਟ ਅਨੁਸਾਰ ਇਨ੍ਹਾਂ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾ ਚੁੱਕਾ ਹੈ।

ABOUT THE AUTHOR

...view details