ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦਾ ਆਖਰੀ ਦਿਨ, ਦੁਸਹਿਰੇ ਮੌਕੇ ਪੀਐਮ ਮੋਦੀ ਵਿਰੁੱਧ ਰੋਸ ਮੁਜ਼ਾਹਰੇ ਦਾ ਐਲਾਨ ਅੰਮ੍ਰਿਤਸਰ/ਬਠਿੰਡਾ: ਸੂਬੇ ਭਰ ਵਿੱਚ ਕਿਸਾਨ ਜਥੇਬੰਦੀਆਂ ਵਲੋਂ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੇਲ ਰੋਕੋ ਅੰਦੋਲਨ ਤਹਿਤ ਪੰਜਾਬ ਦੀਆਂ 18 ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀ ਰੇਲਵੇ ਟਰੈਕ ਉੱਤੇ ਬੈਠੇ ਹੋਏ ਹਨ। ਉੱਥੇ ਹੀ, ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ (Farmers Rail Roko Movement) ਜਦੋਂ ਸਰਕਾਰ ਜਲਦ ਤੋਂ ਜਲਦ ਸਾਡੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਵੇ ਅਤੇ ਇਨ੍ਹਾਂ ਦਾ ਹੱਲ ਕੱਢਣ। (Punjab Farmers Protest)
ਮਾਨਾਂ ਵਾਲਾ ਟੋਲ ਪਲਾਜ਼ਾ ਕੀਤਾ ਬੰਦ :ਅੱਜ ਕਿਸਾਨ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਦੇ ਮਾਂਨਾ ਵਾਲਾ ਟੋਲ ਪਲਾਜ਼ਾ ਨੂੰ ਬੰਦ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਨਰਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਸੀਂ ਸਰਕਾਰ ਕੋਲ ਆਪਣੀਆਂ ਮੰਗਾਂ ਨੂੰ ਲੈ ਕੇ ਅਸੀਂ ਸੰਘਰਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਲੋਕਾਂ ਨੇ ਬੜੇ ਚਾਅ ਨਾਲ ਪੰਜਾਬ ਵਿੱਚ ਬਦਲਾਅ ਲਿਆਂਦਾ ਸੀ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ, ਪਰ ਇਹ ਸਰਕਾਰ ਵੀ ਬਾਕੀਆਂ ਸਰਕਾਰਾਂ ਵਾਂਗ ਨਿਕੰਮੀ ਸਾਬਿਤ ਹੋਈ ਹੈ।
ਬਠਿੰਡਾ ਵਿੱਚ ਵੀ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਸੁਣੋ ਕੀ ਕਹਿਣਾ ਕਿਸਾਨ ਆਗੂ ਦਾ ਪੰਜਾਬ ਕਿਸਾਨ ਯੂਨੀਅਨ ਦੇ ਕਿਸਾਨ ਆਗੂ ਨਰਿੰਦਰ ਸਿੰਘ ਨੇ ਕਿਹਾ ਕਿ ਇਸ ਸਰਕਾਰ ਵੱਲੋਂ ਵੀ ਕਿਸਾਨਾਂ ਤੇ ਲੋਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਕਿਸਾਨ ਆਗੂ ਨੇ ਕਿਹਾ ਕਿ ਸਾਡੀਆਂ ਬਾਕੀ ਮੰਗਾਂ ਪੁਰਾਣੀਆਂ ਹੀ ਹਨ ਉਨ੍ਹਾਂ ਕਿਹਾ ਕਿ ਸਾਡੀ ਇੱਕੋ ਨਵੀਂ ਮੰਗ ਹੈ ਕਿ ਹਰ ਪੀੜਤਾਂ ਨੂੰ ਬੰਦਾ ਮੁਆਵਜ਼ਾ ਦਿੱਤਾ ਜਾਵੇ ਪਰ ਸਰਕਾਰ ਤਾਂ ਉਸ ਵੱਲ ਕੋਈ ਧਿਆਨ ਨਹੀਂ ਜਿਸ ਦੇ ਚਲਦੇ ਮਜਬੂਰਨ ਸਾਨੂੰ ਅੱਜ ਮਾਨਾਂਵਾਲਾ ਟੋਲ ਪਲਾਜ਼ਾ ਬੰਦ ਕਰਨਾ ਪਿਆ।
ਦੁਸਹਿਰੇ ਵਾਲੇ ਦਿਨ ਪੀਐਮ ਮੋਦੀ ਖਿਲਾਫ ਮੁਜ਼ਾਹਰੇ ਦਾ ਐਲਾਨ:ਅੰਦੋਲਨ ਵਿੱਚ ਹਿੱਸਾ ਲੈਣ ਵਾਲੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਪੰਜਾਬ ਦੀਆਂ ਹਨ, ਪਰ ਅੰਦੋਲਨ ਨੂੰ ਭਾਰਤ ਦੇ ਕਈ ਰਾਜਾਂ ਦੀਆਂ ਕਿਸਾਨ ਜਥੇਬੰਦੀਆਂ ਦੀ ਹਮਾਇਤ ਮਿਲ ਚੁੱਕੀ ਹੈ ਅਤੇ 17 ਥਾਵਾਂ 'ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ (Punjab farmers Block Railway Tracks) ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਮੋਦੀ ਸਰਕਾਰ ਦੀ ਲਗਾਤਾਰ ਅਣਗਹਿਲੀ ਕਾਰਨ ਸਥਿਤੀ ਚਿੰਤਾਜਨਕ ਬਣੀ ਹੋਈ ਹੈ, ਕਿਉਂਕਿ ਹੜ੍ਹਾਂ ਦੀ ਮਾਰ ਝੱਲ ਰਹੇ ਉੱਤਰੀ ਭਾਰਤ ਦੇ ਰਾਜਾਂ ਨੂੰ ਕੇਂਦਰ ਵੱਲੋਂ ਲੋੜੀਂਦੀ ਮਦਦ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਅੱਜ ਰੇਲ ਰੋਕੋ ਅੰਦੋਲਨ ਦਾ ਆਖਰੀ ਦਿਨ ਹੈ ਅਤੇ ਇਸ ਤੋਂ ਇਲਾਵਾ ਉਨ੍ਹਾਂ ਐਲਾਨ ਕੀਤਾ ਕਿ ਇਸ ਵਾਰ ਦੁਸਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਦੇ ਕਾਰਪ੍ਰੋਟੇਵ ਘਰਾਣਿਆਂ ਦੀ ਅਰਥੀ ਸਾੜ ਕੇ ਦੁਸਹਿਰਾ ਮਨਾਇਆ ਜਾਵੇ।
ਕਿਸਾਨ ਅੰਦੋਲਨ ਤਹਿਤ ਅੰਮ੍ਰਿਤਸਰ ਦਾ ਮਾਨਾਂ ਵਾਲਾ ਟੋਲ ਪਲਾਜ਼ਾ ਕੀਤਾ ਬੰਦ 20 ਥਾਵਾਂ ’ਤੇ ਟਰੈਕ ’ਤੇ ਬੈਠੇ ਕਿਸਾਨ:18 ਤੋਂ 19 ਸਮੂਹਾਂ ਨੇ 20 ਥਾਵਾਂ 'ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਫਾਜ਼ਿਲਕਾ, ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਹ ਪ੍ਰਦਰਸ਼ਨ ਅਹਿਮਦਗੜ੍ਹ, ਮਲੇਰਕੋਟਲਾ ਆਦਿ ਵਿੱਚ 30 ਸਤੰਬਰ ਤੱਕ ਜਾਰੀ ਰਹੇਗਾ।
ਬਠਿੰਡਾ ਵਿੱਚ ਪ੍ਰਦਰਸ਼ਨ ਜਾਰੀ : ਪਿਛਲੇ ਦੋ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੇਲਵੇ ਟਰੈਕਾਂ 'ਤੇ ਬੈਠੇ ਕਿਸਾਨਾਂ ਵੱਲੋਂ ਅੱਜ ਸੜਕਾਂ 'ਤੇ ਉਤਰ ਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ 10 ਵਜੇ ਤੋਂ 4 ਵਜੇ ਤੱਕ ਆਵਾਜਾਈ ਠੱਪ ਰੱਖੀ ਗਈ। ਬਠਿੰਡਾ ਦੇ ਭਾਈ ਇੱਕ ਘਨਈਆ ਚੌਂਕ ਵਿਖੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਖੋਸਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਗੰਗਾ ਨਗਰ ਨੂੰ ਜਾਣ ਵਾਲਾ ਰਸਤਾ ਬੰਦ ਕਰਕੇ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਜ਼ਿਲ੍ਹਾ ਪ੍ਰਧਾਨ ਸਰਜੀਤ ਸਿੰਘ ਸੰਦੋਹਾ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਰਬਾਦ ਹੋਈਆਂ ਫਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਉਨ੍ਹਾਂ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵੱਲੋਂ ਉਨ੍ਹਾਂ ਦੇ ਇਸ ਪ੍ਰਦਰਸ਼ਨ 'ਤੇ ਬਾਵਜੂਦ ਕੋਈ ਵੀ ਸੁਣਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਹੁਣ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ 10 ਵਜੇ ਤੋਂ 4 ਵਜੇ ਤੱਕ ਪੰਜਾਬ ਦੀਆਂ ਸਮੂਹ ਸੜਕਾਂ 'ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ।
ਆਵਾਜਾਈ ਮੁਕੰਮਲ ਠੱਪ ਰੱਖੀ :ਇਸ ਮੌਕੇ ਆਵਾਜਾਈ ਮੁਕੰਮਲ ਠੱਪ ਰੱਖੀ ਜਾਵੇਗੀ ਸਿਰਫ਼ ਐਮਰਜੈਂਸੀ ਵਿਆਹ ਵਾਲੀਆਂ ਸਕੂਲੀ ਵੈਨਾਂ ਅਤੇ ਫੌਜੀ ਵਾਹਨਾਂ ਨੂੰ ਰਾਸਤਾ ਦਿੱਤਾ। ਉਨ੍ਹਾਂ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਨਸ਼ਿਆਂ ਨਾਲ ਮੌਤਾਂ ਦਾ ਸਿਲਸਿਲਾ ਵੱਧਦਾ ਜਾ ਰਿਹਾ, ਪਰ ਸਰਕਾਰ ਵੱਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ। ਪੰਜਾਬ ਸਰਕਾਰ ਵੱਲੋਂ ਮੀਟਿੰਗਾਂ ਦਾ ਸਮਾਂ ਦੇ ਕੇ ਕਿਸਾਨਾਂ ਨਾਲ ਬੈਠਕ ਨਹੀਂ ਕੀਤੀ ਜਾ ਰਹੀ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਭਗਵੰਤ ਮਾਨ ਸਰਕਾਰ ਕਿਸਾਨਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਅਣਗੋਲਿਆਂ ਕਰ ਰਹੀ ਹੈ। ਪਰ, ਜੇਕਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ, ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਜੋ ਵੀ ਐਕਸ਼ਨ ਦੀ ਹਦਾਇਤ ਕੀਤੀ ਜਾਵੇਗੀ।
ਅੰਮ੍ਰਿਤਸਰ-ਨਵੀਂ ਦਿੱਲੀ ਰੂਟ ਉੱਤੇ ਚੱਲਣ ਵਾਲੀਆਂ ਅਹਿਮ ਰੇਲਾਂ ਦੀ ਸਥਿਤੀ:ਕਿਸਾਨਾਂ ਵਲੋਂ ਰੇਲਵੇ ਟਰੈਕ ਰੋਕੇ ਹੋਣ ਕਰਕੇ ਸੁੱਕਰਵਾਰ ਨੂੰ ਕਰੀਬ 90 ਤੋਂ ਵੱਧ ਰੇਲਾਂ ਪ੍ਰਭਾਵਿਤ ਹੋਈਆਂ, ਜਿਨ੍ਹਾਂ ਚੋਂ 80 ਤੋਂ ਵੱਧ ਰੇਲਾਂ ਨੂੰ ਰੱਦ ਕੀਤਾ ਗਿਆ। ਕਈਆਂ ਅਹਿਮ ਰੇਲਾਂ ਦੇ ਰੂਟ ਬਦਲੇ ਗਏ।
- ਰੇਲ ਨੰਬਰ 12014 ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਨੂੰ ਲੁਧਿਆਣਾ ਤੋਂ ਚਲਾਇਆ ਗਿਆ।
- ਰੇਲ ਨੰਬਰ 12716 ਅੰਮ੍ਰਿਤਸਰ- ਨਾਂਦੇੜ ਸੱਚਖੰਡ ਐਕਸਪ੍ਰੈਸ ਨੂੰ ਅੰਬਾਲਾ ਤੋਂ ਚਲਾਇਆ ਗਿਆ।
- ਰੇਲ ਨੰਬਰ 12498 ਸ਼ਾਨ-ਏ-ਪੰਜਾਬ ਨੂੰ ਲੁਧਿਆਣਾ ਤੋਂ ਰਵਾਨਾ ਕੀਤਾ ਜਾਵੇਗਾ।
- ਰੇਲ ਨੰਬਰ 12460 ਅੰਮ੍ਰਿਤਸਰ-ਨਵੀਂ ਦਿੱਲੀ ਸੁਪਰਫਾਸਟ ਰੱਦ ਕੀਤੀ।
- ਰੇਲ ਨੰਬਰ 12926 ਅੰਮ੍ਰਿਤਸਰ-ਮੁੰਬਈ ਸੈਂਟਰਲ ਨੂੰ ਚੰਡੀਗੜ੍ਹ ਤੋਂ ਰਵਾਨਾ ਕੀਤਾ।
ਕਿਸਾਨਾਂ ਵਲੋਂ ਕੇਂਦਰ ਸਰਕਾਰ ਨੂੰ ਚੇਤਾਵਨੀ: ਦੱਸਣ ਯੋਗ ਹੈ ਕਿ ਬੀਤੇ ਤਿੰਨ ਦਿਨ ਤੋਂ ਅੰਮ੍ਰਿਤਸਰ ਦਿੱਲੀ ਅਤੇ ਹੋਰ ਮੁੱਖ ਮਾਰਗਾਂ ਨੂੰ ਚੱਲਣ ਵਾਲੀਆਂ ਰੇਲਾਂ ਕਿਸਾਨਾਂ ਵੱਲੋਂ ਪੂਰੀ ਤਰ੍ਹਾਂ ਰੋਕੀਆਂ ਜਾ ਚੁੱਕੀਆਂ ਹਨ ਅਤੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਜਾ ਰਹੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ ਸੰਘਰਸ਼ ਤਿੱਖਾ ਹੋ ਸਕਦਾ ਹੈ। ਉੱਥੇ ਹੀ, ਇੱਕ ਵਾਰ ਫਿਰ ਤੋਂ ਕੇਂਦਰ ਸਰਕਾਰ ਦੇ ਖਿਲਾਫ ਅਤੇ ਦੁਸ਼ਹਿਰੇ ਵਾਲੇ ਦਿਨ ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਵੱਲੋਂ ਇੱਕ ਵਾਰ ਫਿਰ ਤੋਂ ਜ਼ੋਰਦਾਰ ਵਿਰੋਧ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਦਾ ਪੁਤਲਾ ਫੂਕ ਪ੍ਰਦਰਸ਼ਨ ਵੀ ਕੀਤਾ ਜਾ ਸਕਦਾ ਹੈ।
ਹੁਣ ਵੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਦੀ ਹੈ ਜਾਂ ਕਿਸਾਨ ਇੱਕ ਵਾਰ ਫਿਰ ਤੋਂ ਰੇਲਾਂ ਉੱਤੇ ਬੈਠ ਕੇ ਆਪਣਾ ਪ੍ਰਦਰਸ਼ਨ ਹੋਰ ਵੀ ਤਿੱਖਾ ਕਰਨਗੇ। ਇਹ ਤਾਂ ਆਉਣ ਵਾਲਾ ਸਮਾਂ ਦੱਸੇਗਾ, ਪਰ ਇਸ ਰੇਲ ਰੋਕੋ ਅੰਦੋਲਨ ਦੇ ਦੌਰਾਨ ਕਿਸਾਨ ਹੋਰ ਕਿਹੜੇ ਕਿਹੜੇ ਵੱਡੇ ਐਕਸ਼ਨ ਉਲੀਕ ਸਕਦੇ ਹਨ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।