ਚੰਡੀਗੜ੍ਹ :ਬੀਤੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸਰਕਾਰਾਂ ਖਿਲਾਫ ਡਟੇ ਕਿਸਾਨਾਂ ਵੱਲੋਂ ਮੁਹਾਲੀ ਚੰਡੀਗੜ੍ਹ ਵਿਖੇ ਧਰਨੇ ਲਾਏ ਗਏ ਹਨ। ਅਜਿਹੇ ਵਿੱਚ ਅੱਜ ਮੁਹਾਲੀ ਤੋਂ ਚੰਡੀਗੜ੍ਹ ਕੂਚ ਕਰਨ ਵਾਲੇ ਕਿਸਾਨਾਂ ਨੇ ਫਿਲਹਾਲ ਲਈ ਆਪਣੇ ਫੈਸਲੇ ਨੂੰ ਟਾਲ ਦਿੱਤਾ ਹੈ। ਮੁਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਵੱਲੋਂ ਕਿਹਾ ਗਿਆ ਹੈ ਕਿ ਭਾਰਤੀ ਕਿਸਾਨ ਯੂਨੀਅਨ ਮੁਹਾਲੀ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ। ਸੋਮਵਾਰ ਸਵੇਰੇ ਇੱਥੇ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
Farmer's Protest In Mohali: ਕਿਸਾਨਾਂ ਨੇ ਮੁਹਾਲੀ 'ਚ ਲਾਏ ਡੇਰੇ, ਭਲਕੇ ਕਰਨਗੇ ਚੰਡੀਗੜ੍ਹ ਨੂੰ ਕੂਚ ! - Chandigarh traffic jam
ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਆਪਣੀਆਂ ਮੰਗਾਂ ਨੂੰ ਲੈਕੇ ਸੜਕਾਂ ‘ਤੇ ਉੱਤਰੇ ਹਨ, ਹਰ ਸੂਬੇ ਦੇ ਗਵਰਨਰ ਦਾ ਘਿਰਾਓ ਕਰਨ ਲਈ ਕਿਸਾਨ ਹਰ ਸੂਬੇ ਦੀ ਰਾਜਧਾਨੀ ਵੱਲ ਵਧ ਰਹੇ ਹਨ, ਕਿਸਾਨਾਂ ਨੇ ਕਿਹਾ ਕਿ ਮੁੱਖ ਮੰਗਾਂ ਨਾ ਮੰਨੀਆਂ ਤਾਂ ਚੰਡੀਗੜ੍ਹ ਤੋਂ ਦਿੱਲੀ ਵੱਲ ਨੂੰ ਵੀ ਕੂਚ ਕੀਤੀ ਜਾਵੇਗੀ। (Farmer Protest In Mohali Chandigarh)
Published : Nov 26, 2023, 2:07 PM IST
ਸਰਕਾਰ 'ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਕਿਸਾਨ: ਕਿਸਾਨਾਂ ਨੇ 3 ਦਿਨ ਯਾਨੀ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ 'ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਮਾਨ ਲੈ ਕੇ ਪਹੁੰਚ ਗਏ ਹਨ। ਕਿਸਾਨ ਕੇਂਦਰ ਸਰਕਾਰ 'ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਉਸ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਚੰਡੀਗੜ੍ਹ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪੂਰੀ ਤੈਨਾਤੀ ਕੀਤੀ ਹੈ। ਮੁਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲੀਸ ਤਾਇਨਾਤ ਹੈ। ਮੁਹਾਲੀ ਵਿੱਚ ਵੀ ਬੈਰੀਕੇਡਿੰਗ ਲਗਾ ਕੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ।
- ਹਮਾਸ ਨੇ ਬੰਧਕਾਂ ਦਾ ਦੂਜਾ ਜੱਥਾ ਕੀਤਾ ਰਿਹਾਅ, 17 ਬੰਧਕ ਗਾਜ਼ਾ ਪਾਰ ਕਰਕੇ ਮਿਸਰ ਵਿੱਚ ਹੋਏ ਦਾਖਲ
- ਕਿਸਾਨ ਅੰਦੋਲਨ: ਹੱਕੀ ਮੰਗਾਂ ਲਈ ਕਿਸਾਨਾਂ ਦਾ ਦਿੱਲੀ ਦੀਆਂ ਬਰੂਹਾਂ 'ਤੇ ਇੱਕ ਸਾਲ ਤੋਂ ਵੱਧ ਧਰਨਾ, ਟਿਕੈਤ ਦੇ ਹੰਝੂਆਂ ਨੇ ਅੰਦੋਲਨ 'ਚ ਫੂਕੀ ਸੀ ਜਾਨ
- ਭਾਜਪਾ ਵੱਲੋਂ ਅਯੋਧਿਆ ਜਾਣ ਲਈ ਇਲਾਕੇ 'ਚ ਲਗਾਏ ਪੋਸਟਰ ਸ਼ਰਾਰਤੀ ਅਨਸਰਾਂ ਨੇ ਪਾੜੇ, ਪੁਲਿਸ ਕੋਲ ਸ਼ਿਕਾਇਤ ਲੈ ਪੁੱਜੇ ਭਾਜਪਾ ਆਗੂ ਤੇ ਹਿੰਦੂ ਸੰਗਠਨ
ਭਲਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਵੇਗੀ:ਉਧਰ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ। ਭਲਕੇ ਸੰਯੁਕਤ ਕਿਸਾਨ ਮੋਰਚਾ (SKM) ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਦੇ ਖਿਲਾਫ ਇਹ ਧਰਨਾ ਇੱਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ। ਕਿਉਂਕਿ ਹਰ ਵਾਰ ਕਿਸਾਨਾਂ ਨੂੰ ਭਰੋਸੇ ਵਿੱਚ ਲਿਆ ਜਾਂਦਾ ਹੈ ਧਰਨਾ ਚੁਕਵਾ ਦਿੱਤਾ ਜਾਂਦਾ ਹੈ। ਪਰ ਮੰਗ ਸਿਰੇ ਨਹੀਂ ਚੜ੍ਹਦੀਆਂ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਫਿਲਹਾਲ ਸਾਡੀ ਤਿਆਰੀ ਹੈ ਕਿ ਰਾਜਪਾਲ ਸਾਨੂੰ ਸਮਾਂ ਦੇਣ ਅਤੇ ਕੁਝ ਕਿਸਾਨ ਆਗੂ ਉਨ੍ਹਾਂ ਕੋਲ ਆਪਣੀਆਂ ਮੰਗਾਂ ਰੱਖ ਸਕਦੇ ਹਨ। ਜੇਕਰ ਰਾਜਪਾਲ ਤੋਂ ਸਮਾਂ ਨਾ ਮਿਲਿਆ ਤਾਂ ਚੰਡੀਗੜ੍ਹ ਵੱਲ ਮਾਰਚ ਕਰਨ ਸਬੰਧੀ ਫੈਸਲਾ ਲਿਆ ਜਾਵੇਗਾ।