ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਉਨ੍ਹਾਂ ਦੀ ਜਥੇਬੰਦੀ ਹੋਰ ਜਥੇਬੰਦੀਆਂ ਨਾਲ ਮਿਲ ਕੇ 7 ਮਾਰਚ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 500 ਆਵਾਰਾ ਡੰਗਰ ਅਤੇ 200 ਕੁੱਤੇ ਭੇਂਟ ਕਰੇਗੀ। ਅਜਿਹਾ ਕਰਕੇ ਉਹ ਪੰਜਾਬ ਸਰਕਾਰ ਤੋਂ ਮੰਗ ਕਰਨਗੇ ਕਿ ਪੰਜਾਬ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
ਕੈਪਟਨ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ - ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 7 ਮਾਰਚ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਕੀਤਾ ਐਲਾਨ। ਪੰਜਾਬ 'ਚ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕੀਤੇ ਜਾਣ ਦੀ ਕਰਨਗੇ ਮੰਗ।
ਕੈਪਟਨ ਨੂੰ 500 ਆਵਾਰਾ ਡੰਗਰ ਤੇ 200 ਕੁੱਤੇ ਭੇਂਟ ਕਰਨਗੇ ਕਿਸਾਨ
ਯੂਨੀਅਨ ਦੇ ਆਗੂ ਅਜਮੇਰ ਸਿੰਘ ਲੱਖੋਵਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਅਤੇ ਹੋਰ ਲੋਕ ਗਊ ਸੈਸ ਵੀ ਭਰਦੇ ਹਨ ਪਰ ਅਜੇ ਵੀ ਆਵਾਰਾ ਪਸ਼ੂਆਂ ਦੀ ਸਮੱਸਿਆ ਬਰਕਰਾਰ ਹੈ। ਅਵਾਰਾ ਪਸ਼ੂ ਫ਼ਸਲਾਂ ਦਾ ਉਜਾੜਾ ਕਰਦੇ ਹਨ ਤੇ ਸੜਕੀ ਦੁਰਘਟਨਾਵਾਂ 'ਚ ਪਸ਼ੂਆਂ ਕਾਰਨ ਸੈਂਕੜੇ ਲੋਕ ਮਾਰੇ ਜਾਂਦੇ ਹਨ।
ਲੱਖੋਵਾਲ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਇਹ ਤਰਕ ਦਿੱਤਾ ਕਿ ਕਿਸਾਨਾਂ ਨੂੰ ਪੈਦਾਵਾਰ ਘਟਾਉਣੀ ਚਾਹੀਦੀ ਹੈ ਤਾਂ ਹੀ ਉਨ੍ਹਾਂ ਨੂੰ ਫ਼ਸਲਾਂ ਦਾ ਸਹੀ ਮੁੱਲ ਮਿਲੇਗਾ।