ਚੰਡੀਗੜ੍ਹ:ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫ਼ਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਿਰਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।
ਬੇਮੌਸੀ ਬਰਸਾਤ ਨੇ ਫ਼ਸਲ ਕੀਤੀ ਬਰਮਾਦ: ਕਿਸਾਨਾਂ 'ਤੇ ਪਈ ਕੁਦਰਤ ਦੀ ਮਾਰ ਨੇ ਕਿਸਾਨਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਇਸ ਸੰਕਟ ਦੀ ਘੜੀ 'ਚ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਦਾਅਵਾ ਕੀਤਾ ਅਤੇ ਆਖਿਆ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ 'ਤੇ ਨਿਗਰਾਨੀ ਕਰ ਰਹੇ ਹਨ ।
ਢਿੱਲ ਜਾਂ ਕੁਤਾਹੀ ਬਰਦਾਸ਼ ਨਹੀਂ:ਮੁੱਖ ਮੰਤਰੀ ਨੇ ਭਗਵੰਤ ਮਾਨ ਨੇ ਕਿਹਾ ਕਿ ਉਹ ਇਕ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੇ ਹਨ। ਇਸ ਲਈ ਉਹ ਨਿੱਜੀ ਤੌਰ 'ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ 'ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਿਰਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਮੁਸ਼ਕਿਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਸਰਕਾਰ ਨੇ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।
ਕਿਸਾਨਾਂ ਨੂੰ ਰਾਹਤ ਮਿਲੇਗੀ:ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਿਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਮੁਸ਼ਕਿਲ ਸਥਿਤੀ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ।
ਇਹ ਵੀ ਪੜ੍ਹੋ:Trains cancelled Due to Farmers Protest: ਕਿਸਾਨੀ ਮੋਰਚੇ ਨਾਲ ਟਰੇਨਾਂ ਪ੍ਰਭਾਵਿਤ, 10 ਰੇਲਾਂ ਰੱਦ, 3 ਡਾਇਵਰਟ