ਚੰਡੀਗੜ੍ਹ: ਪੰਜਾਬ ਸਰਕਾਰ ਨੇ ਖਾਦਾਂ ਦੇ ਲਾਇਸੈਂਸ ਅਤੇ ਕੀਟਨਾਸ਼ਕਾਂ ਦੀ ਵਿਕਰੀ ਉੱਤੇ ਪਾਬੰਦੀ ਲਗਾ ਦਿੱਤੀ (Ban on sale of pesticides) ਹੈ।ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੁਝ ਲੋਕਾਂ ਨੇ ਵਿਦਿਅਕ ਯੋਗਤਾ ਨਾ ਹੋਣ ਦੇ ਬਾਵਜੂਦ ਲਾਇਸੈਂਸ ਲਏ ਹਨ ਅਤੇ ਕਈ ਸੰਸਥਾਵਾਂ ਨੇ ਉਨ੍ਹਾਂ ਨੂੰ ਜਾਅਲੀ ਸਰਟੀਫਿਕੇਟ ਦਿੱਤੇ ਹਨ। ਇਸ ਲਈ ਅਸੀਂ ਇਸ ਉੱਤੇ ਰੋਕ ਲਗਾ ਦਿੱਤੀ ਹੈ ਅਤੇ ਪੂਰੇ ਮਾਮਲੇ ਦੀ ਸਮੀਖਿਆ ਕੀਤੀ ਜਾਵੇਗੀ। ਇਹ ਪਾਬੰਦੀ ਅਸਥਾਈ ਹੈ।
ਉਨ੍ਹਾਂ ਕਿਹਾ ਕਿ ਗਲਤ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ (Artificial fertilizers and pesticides) ਕਾਰਣ ਕਿਸਾਨਾਂ ਨਾਲ ਇਹ ਬਹੁਤ ਵੱਡਾ ਧੋਖਾ ਹੋਇਆ ਹੈ ਅਤੇ ਪੰਜਾਬ ਨੇ ਨਰਮੇ ਦੀ ਫ਼ਸਲ ਵਿੱਚ ਇਸ ਦੇ ਮਾੜੇ ਨਤੀਜੇ ਭੁਗਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਅਲੀ ਸਰਟੀਫਿਕੇਟ ਦੇਣ ਵਾਲੀਆਂ ਸੰਸਥਾਵਾਂ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਧਰਤੀ ਉੱਤੇ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਨਹੀਂ ਹੋਣ ਦੇਣਗੇ।