ਚੰਡੀਗੜ੍ਹ: ਪੰਜਾਬ ਦੇ ਖ਼ਜਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2023-24 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਸੂਬੇ ਨੇ ਵਸਤਾਂ ਤੇ ਸੇਵਾਵਾਂ ਕਰ ਯਾਨੀ ਕਿ ਜੀਐਸਟੀ ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ ਕ੍ਰਮਵਾਰ 16.5 ਫੀਸਦੀ ਅਤੇ 20.87 ਫੀਸਦੀ ਦਾ ਵਾਧਾ ਦਰਜ਼ ਕੀਤਾ ਹੈ। ਚੰਡੀਗੜ੍ਹ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਖ਼ਜ਼ਾਨਾ ਮੰਤਰੀ ਚੀਮਾ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਦੌਰਾਨ ਸੂਬੇ ਨੂੰ ਜੀਐਸਟੀ ਤੋਂ 5846.31 ਕਰੋੜ ਰੁਪਏ, ਆਬਕਾਰੀ ਤੋਂ 2772.08 ਕਰੋੜ ਰੁਪਏ, ਵੈਟ ਤੋਂ 2286.32 ਕਰੋੜ ਰੁਪਏ, ਸੀ.ਐਸ.ਟੀ ਤੋਂ 80.84 ਕਰੋੜ ਰੁਪਏ ਅਤੇ ਪੀ.ਐਸ.ਡੀ.ਟੀ ਤੋਂ 51.62 ਕਰੋੜ ਰੁਪਏ ਦਾ ਮਾਲੀਆ ਇਕੱਤਰ ਹੋਇਆ ਸੀ। ਉਨ੍ਹਾਂ ਕਿਹਾ ਕਿ ਬੀਤੇ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਇੰਨ੍ਹਾਂ ਵਸੀਲਿਆਂ ਤੋਂ ਕੁੱਲ 11037.17 ਕਰੋੜ ਰੁਪਏ ਪ੍ਰਾਪਤ ਹੋਏ ਸਨ।
ਇਹ ਮਾਲੀਆ ਹੋਇਆ ਪ੍ਰਾਪਤ : ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਨੇ ਆਪਣੀ ਕਾਰਗੁਜਾਰੀ ਵਿੱਚ ਲਗਾਤਾਰ ਸੁਧਾਰ ਕਰਦਿਆਂ ਇਸ ਵਿੱਤੀ ਵਰ੍ਹੇ ਦੌਰਾਨ ਜੁਲਾਈ ਮਹੀਨੇ ਦੇ ਅੰਤ ਤੱਕ ਜੀਐਸਟੀ ਤੋਂ 6810.76 ਕਰੋੜ ਰੁਪਏ, ਆਬਕਾਰੀ ਤੋਂ 3033.78 ਕਰੋੜ ਰੁਪਏ, ਵੈਟ ਤੋਂ 2348.55 ਕਰੋੜ ਰੁਪਏ, ਸੀਐਸਟੀ ਤੋਂ 76.91 ਕਰੋੜ ਰੁਪਏ ਅਤੇ ਪੀਐਸਡੀਟੀ ਤੋਂ 52.71 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਉਪਰੋਕਤ ਵਸੀਲਿਆਂ ਤੋਂ ਕੁੱਲ 12322.71 ਕਰੋੜ ਪ੍ਰਾਪਤ ਹੋਏ ਹਨ, ਜੋ ਵਿੱਤੀ ਵਰ੍ਹੇ 2022-23 ਦੇ ਇਸੇ ਸਮੇਂ ਦੇ ਮੁਕਾਬਲੇ 11.65 ਫੀਸਦੀ ਵੱਧ ਹੈ।
ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ :ਟੈਕਸ ਇੰਟੈਲੀਜੈਂਸ ਯੂਨਿਟ ਅਤੇ ਹੋਰ ਤਕਨੀਕੀ ਤੇ ਪ੍ਰਸ਼ਾਸਨਿਕ ਸੁਧਾਰਾ ਸਦਕਾ ਜੀਐਸਟੀ ਵਿੱਚ ਲਗਾਤਰ ਹੋ ਰਹੇ ਵਾਧੇ ਦਾ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਿੱਥੇ ਜੀਐਸਟੀ ਵਿੱਚ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਕੁੱਲ 16.5 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ ਉਥੇ ਹੀ ਬੀਤੇ ਵਰ੍ਹੇ ਦੇ ਮੁਕਾਬਲੇ ਇਸ ਸਾਲ ਜੁਲਾਈ ਮਹੀਨੇ ਦੌਰਾਨ ਜੀਐਸਟੀ ਤੋਂ ਪ੍ਰਾਪਤ ਮਾਲੀਏ ਵਿੱਚ 36.07 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਰ ਵਿਭਾਗ ਇਮਾਨਦਾਰ ਕਰਦਾਤਾਵਾਂ ਦੀ ਸਹੂਲਤ ਅਤੇ ਕਰ ਚੋਰੀ ਕਰਨ ਵਾਲਿਆਂ ‘ਤੇ ਸ਼ਿਕੰਜਾ ਕੱਸਣ ਲਈ ਤਕਨੀਕ ਦੀ ਹੋਰ ਬੇਹਤਰ ਵਰਤੋਂ ਕਰਨ ਵੱਲ ਮਹੱਤਵਪੂਰਨ ਕਦਮ ਪੁੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਦਿਸ਼ਾ ਵਿੱਚ ਜਲਦੀ ਹੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਨਵੀਂ ਮੁਬਾਈਲ ਐਪ ਵੀ ਜਾਰੀ ਕੀਤੀ ਜਾਵੇਗੀ।
- Brother-Sister Meets After 76 years: ਭਾਰਤ-ਪਾਕਿ ਦੀ ਵੰਡ ਸਮੇਂ ਵਿਛੜਿਆ ਪਰਿਵਾਰ, ਸ੍ਰੀ ਕਰਤਾਰਪੁਰ ਸਾਹਿਬ 'ਚ 76 ਸਾਲਾਂ ਬਾਅਦ ਮਿਲੇ ਭੈਣ-ਭਰਾ
- ਸਰਹੱਦੀ ਖੇਤਰ ਤੋਂ ਬਰਾਮਦ ਹੋਏ ਦੋ ਪਾਕਿਸਤਾਨੀ ਡਰੋਨ, ਪੁਲਿਸ ਅਤੇ BSF ਦੀ ਸਾਂਝੀ ਕਾਰਵਾਈ 'ਚ ਮਿਲੀ ਸਫਲਤਾ
- ਕੀਰਤਪੁਰ ਸਾਹਿਬ ਤੋਂ ਕੁੱਲੂ ਮਨਾਲੀ ਨੂੰ ਜਾਣ ਲਈ 4 ਲੇਨ 'ਤੇ ਸ਼ੁਰੂ ਹੋਇਆ ਟੋਲ ਪਲਾਜ਼ਾ, ਪਰ ਸਥਾਨਕ ਲੋਕਾਂ ਨੇ ਰੱਖੀ ਵੱਖਰੀ ਮੰਗ