ਚੰਡੀਗੜ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000 ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000 ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 6000 ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ।
- ਮੂਸੇ ਤੋਂ ਟਰਾਂਟੋ ਤੱਕ ਅੱਜ ਵੀ ਮਰਹੂਮ ਮੂਸੇਵਾਲਾ ਦੀ ਚੜ੍ਹਾਈ, ਟਰਾਂਟੋ ਤੋਂ ਪਹੁੰਚੀ ਫੈਨ ਸੁਖਪ੍ਰੀਤ ਸਿੱਧੂ ਨੇ ਦੱਸੀ ਮੂਸੇਵਾਲਾ ਦੀ ਨਿਮਰਤਾ
- ਨਾਕੇਬੰਦੀ 'ਤੇ ਤਲਾਸ਼ੀ ਦੌਰਾਨ ਕਥਿਤ ਮੁਲਜ਼ਮ ਹੈਰੋਇਨ, ਅਸਲਾ 'ਤੇ ਗੱਡੀ ਸਣੇ ਗ੍ਰਿਫ਼ਤਾਰ, ਮੁਲਜ਼ਮ ਉੱਤੇ ਪਹਿਲਾਂ ਵੀ ਮਾਮਲੇ ਦਰਜ
- ਪਰਲਜ਼ ਕੰਪਨੀ ਦੇ ਪੀੜਤਾਂ ਨੂੰ ਰਾਹਤ ਦੀ ਖ਼ਬਰ ਵਿਚਾਲੇ ਇਨਸਾਫ ਦੀ ਲਹਿਰ ਖਾਤਾ ਧਾਰਕ ਯੂਨੀਅਨ ਨੇ ਸਰਕਾਰ ਨੂੰ ਕੀਤੀ ਵੱਡੀ ਅਪੀਲ