ਪੰਜਾਬ

punjab

ETV Bharat / state

ਮੁੱਖ ਮੰਤਰੀ ਹਰਿਆਣਾ ਦੇ ਘਿਰਾਉ ਮਾਮਲੇ 'ਚ ਅਕਾਲੀ ਦਲ ਦੇ 8 ਵਿਧਾਇਕਾਂ ਵਿਰੁੱਧ ਸ਼ਿਕਾਇਤ ਦਰਜ - FIR lodged against 8 members of Akali Dal

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ’ਚ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਮੁੱਖ ਮੰਤਰੀ ਹਰਿਆਣਾ ਦੇ ਘਿਰਾਉ ਮਾਮਲੇ 'ਚ ਅਕਾਲੀ ਦਲ ਦੇ 8 ਵਿਧਾਇਕਾਂ ਵਿਰੁੱਧ ਸ਼ਿਕਾਇਤ ਦਰਜ
ਮੁੱਖ ਮੰਤਰੀ ਹਰਿਆਣਾ ਦੇ ਘਿਰਾਉ ਮਾਮਲੇ 'ਚ ਅਕਾਲੀ ਦਲ ਦੇ 8 ਵਿਧਾਇਕਾਂ ਵਿਰੁੱਧ ਸ਼ਿਕਾਇਤ ਦਰਜ

By

Published : Mar 14, 2021, 10:15 PM IST

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਦੇ ਮਾਮਲੇ ’ਚ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ 10 ਮਾਰਚ ਨੂੰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਤੋਂ ਬਾਅਦ ਮੁੱਖ ਮੰਤਰੀ ਨੂੰ ਘੇਰਨ ਦੀ ਕੋਸ਼ਿਸ਼ ਕਰਨ ਦੇ ਲਈ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ 8 ਅਕਾਲੀ ਆਗੂਆਂ ਖ਼ਿਲਾਫ਼ ਚੰਡੀਗੜ੍ਹ ਦੇ ਸੈਕਟਰ -3 ਦੇ ਪੁਲਿਸ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।

ਇਹ ਵੀ ਪੜੋ: ਬ੍ਰਾਹਮਣ ਸਮਾਜ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਇਸ ਦੇ ਨਾਲ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਇਸ ਮਾਮਲੇ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਫੋਨ ਵੀ ਕੀਤਾ ਤੇ ਪੂਰੇ ਮਾਮਲੇ ‘ਤੇ ਇਤਰਾਜ਼ ਜਤਾਇਆ ਹੈ। 12 ਮਾਰਚ ਨੂੰ ਇਸ ਸਾਰੇ ਮਾਮਲੇ ਬਾਰੇ ਹਰਿਆਣਾ ਵਿਧਾਨ ਸਭਾ ਵਿੱਚ ਇੱਕ ਮਹੱਤਵਪੂਰਣ ਮੀਟਿੰਗ ਹੋਈ ਜਿਸ ਵਿੱਚ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਦੇ ਪੁਲਿਸ ਅਧਿਕਾਰੀ ਮੌਜੂਦ ਸਨ।

ਇਸ ਬੈਠਕ ਵਿੱਚ ਹਰਿਆਣਾ ਦੇ ਡੀਜੀਪੀ ਨੂੰ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੱਲੋਂ ਇੱਕ ਕਮੇਟੀ ਬਣਾਉਣ ਅਤੇ 5 ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਗੱਲ ਕਹੀ ਗਈ ਸੀ।

ਇਹ ਵੀ ਪੜੋ: ਸ਼ਰਧਾਲੂ ਨੂੰ ਜ਼ਹਿਰੀਲੀ ਚੀਜ਼ ਖੁਆ ਕੇ ਮਾਰਨ ਵਾਲੇ ਦੋ ਕਾਬੂ

ABOUT THE AUTHOR

...view details