ਪੰਜਾਬ

punjab

ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ, ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

By

Published : Apr 24, 2020, 3:42 PM IST

ਨਾਂਦੇੜ ਸਾਹਿਬ 'ਚ ਫਸੇ ਸ਼ਰਧਾਲੂਆਂ ਦਾ ਪਹਿਲਾ ਜਥਾ ਪੰਜਾਬ ਲਈ ਰਵਾਨਾ ਹੋ ਗਿਆ ਹੈ। ਇਸ ਉਪਰਾਲੇ ਲਈ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਫ਼ੋਟੋ।
ਫ਼ੋਟੋ।

ਚੰਡੀਗੜ੍ਹ: ਤਾਲਾਬੰਦੀ ਕਾਰਨ ਪੰਜਾਬ ਤੋਂ ਹਜ਼ੂਰ ਸਾਹਿਬ ਗਏ ਸ਼ਰਧਾਲੂ ਉੱਥੇ ਹੀ ਜਾ ਕੇ ਫਸ ਗਏ ਸਨ ਪਰ ਹੁਣ ਸ਼ਰਧਾਲੂਆਂ ਦਾ ਪਹਿਲਾ ਜਥਾ ਉੱਥੋਂ ਰਵਾਨਾ ਹੋ ਗਿਆ ਜਿਸ ਲਈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਫ਼ੋਟੋ
ਫ਼ੋਟੋ

ਹਰਸਿਮਰਤ ਬਾਦਲ ਨੇ ਟਵੀਟ ਕਰਦਿਆਂ ਲਿਖਿਆ, "ਅਜਿਹੇ ਯਤਨਾਂ ਨੂੰ ਵੇਖ ਕੇ ਖੁਸ਼ੀ ਹੋਈ। ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਚ ਫਸੇ ਸ਼ਰਧਾਲੂਆਂ ਦਾ ਪਹਿਲਾ ਜੱਥਾ ਘਰ ਵਾਪਸੀ ਲਈ ਰਵਾਨਾ ਹੋ ਗਿਆ ਹੈ ਤੇ ਮੈਂ ਉਨ੍ਹਾਂ ਸਾਰਿਆਂ ਨੂੰ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਤਹਿ ਦਿਲੋਂ ਧੰਨਵਾਦ ਕਰਦੀ ਹਾਂ।"

ਦੂਜੇ ਟਵੀਟ ਵਿੱਚ ਉਨ੍ਹਾਂ ਲਿਖਿਆ, "ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਸ਼ਰਧਾਲੂਆਂ ਲਈ ਅਰਦਾਸ ਕਰਦੀ ਹਾਂ ਜਿਹੜੇ 10 ਏਸੀ ਸਲੀਪਰ ਬੱਸਾਂ ਵਿਚ ਘਰ ਆ ਰਹੇ ਹਨ।"

ABOUT THE AUTHOR

...view details