ਪੰਜਾਬ

punjab

ETV Bharat / state

ਗੁਰੂਹਰਸਹਾਏ ਦੀ ਧਰਤੀ 'ਤੇ ਪਹਿਲੀ ਵਾਰ ਕੋਮਾਂਤਰੀ ਕਬੱਡੀ ਟੂਰਨਾਮੈਂਟ - International Kabaddi Tournament

ਗੁਰੂ ਹਰ ਸਹਾਏ ਦੇ ਗੁਰੂ ਰਾਮਦਾਸ ਸਟੇਡੀਅਮ 'ਚ ਪਹਿਲੀ ਵਾਰ ਕੋਮਾਂਤਰੀ ਕਬੱਡੀ ਟੂਰਨਾਮੈਂਟ ਕੀਤਾ ਗਿਆ। ਇਸ ਦਾ ਉਦਘਾਟਨ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ।

International Kabaddi Tournament
ਫ਼ੋੋਟੋ

By

Published : Dec 5, 2019, 3:37 PM IST

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਮਾਂਤਰੀ ਕਬੱਡੀ ਟੂਰਨਾਮੈਂਟ ਦੇ ਤਿੰਨ ਮੁਕਾਬਲੇ ਬੁੱਧਵਾਰ ਨੂੰ ਗੁਰੂ ਰਾਮਦਾਸ ਸਟੇਡੀਅਮ ਗੁਰੂਹਰਸਹਾਏ 'ਚ ਹੋਇਆ। ਇਸ ਦਾ ਉਦਘਾਟਨ ਪੰਜਾਬ ਦੇ ਖੇਡ ਅਤੇ ਯੁਵਕ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ।

ਫ਼ੋੋਟੋ

ਦੱਸ ਦੇਈਏ ਕਿ ਇਸ ਮੁਕਾਬਲੇ 'ਚ ਗੁਰੂਹਰਸਹਾਏ ਦੇ ਆਲੇ-ਦੁਆਲੇ ਦੇ ਲੋਕਾਂ ਨੇ ਵੀ ਵੱਡੀ ਗਿਣਤੀ 'ਚ ਸ਼ਿਰਕਤ ਕੀਤੀ। ਉਨ੍ਹਾਂ ਨੇ ਮੈਚ ਨੂੰ ਦੇਖਣ 'ਚ ਭਾਰੀ ਉਤਸ਼ਾਹ ਦਿਖਾਇਆ।

ਫ਼ੋੋਟੋ

ਮੁਕਾਬਲੇ ਦੇ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਇਕ ਰਮਿੰਦਰ ਸਿੰਘ ਆਵਲਾ, ਡਿਪਟੀ ਸਪੀਕਰ ਪੰਜਾਬ ਵਿਧਾਨਸਭਾ ਅਜਾਇਬ ਸਿੰਘ ਭੱਟੀ, ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਹਾਜ਼ਰੀ ਵਿਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਰਕਤ ਕਰ ਰਹੀਆਂ 6 ਟੀਮਾਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਉਨ੍ਹਾਂ ਨਾਲ ਜਾਣ-ਪਛਾਣ ਕੀਤੀ।

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਟੂਰਨਾਮੈਂਟ ਦੇ ਮੁਕਾਬਲਿਆਂ ਵਿੱਚ 6 ਟੀਮਾਂ ਨੇ ਸ਼ਿਰਕਤ ਕੀਤੀ ਹੈ। ਇਨ੍ਹਾਂ ਨੇ ਟੀਮਾਂ ਵਿਚਕਾਰ 3 ਮੁਕਾਬਲੇ ਕਰਵਾਏ ਗਏ। ਪਹਿਲਾਂ ਮੁਕਾਬਲਾ ਭਾਰਤ ਤੇ ਸ੍ਰੀਲੰਕਾ, ਦੂਸਰਾ ਮੁਕਾਬਲਾ ਅਸਟਰੇਲੀਆ ਤੇ ਇੰਗਲੈਂਡ ਅਤੇ ਤੀਜਾ ਮੁਕਾਬਲਾ ਕੈਨੇਡਾ ਤੇ ਨਿਊਜੀਲੈਂਡ ਵਿਚਕਾਰ ਹੋਇਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਟੂਰਨਾਮੈਂਟ ਦਾ ਮੁੱਖ ਉਦੇਸ਼ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀਆਂ ਰਵਾਇਤੀ ਅਤੇ ਵਿਰਾਸਤੀ ਖੇਡਾਂ ਨਾਲ ਜੋੜਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕਬੱਡੀ ਪੰਜਾਬ ਦੀ ਮਾਂ ਖੇਡ ਹੈ ਅਤੇ ਸੂਬਾ ਸਰਕਾਰ ਅਜਿਹੇ ਟੂਰਨਾਮੈਂਟਾਂ ਰਾਹੀਂ ਇਸ ਨੂੰ ਪ੍ਰਫੁਲਿੱਤ ਕਰਨ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ।

ਇਸ ਦੌਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਕਿਹਾ ਕਿ ਗੁਰੂਹਰਸਹਾਏ ਦੀ ਧਰਤੀ ਤੇ ਇਹ ਮੁਕਾਬਲੇ ਕਰਵਾ ਕੇ ਇੱਕ ਇਤਿਹਾਸ ਰੱਚਿਆ ਜਾ ਰਿਹਾ ਹੈ। ਇਸ ਵਿੱਚ ਇਨ੍ਹਾਂ ਵੱਡਾ ਇੱਕਠ ਅਤੇ ਖਿਡਾਰੀਆਂ ਦੇ ਨਾਲ-ਨਾਲ ਦਰਸ਼ਕਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਹਲਕੇ ਲਈ ਕੀਤਾ ਗਿਆ ਬੜਾ ਵੱਡਾ ਉਪਰਾਲਾ ਹੈ।

ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿੱਚ ਪਹਿਲੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 25 ਲੱਖ, ਦੂਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 15 ਲੱਖ ਰੁਪਏ ਅਤੇ ਤੀਸਰੇ ਸਥਾਨ 'ਤੇ ਰਹਿਣ ਵਾਲੀ ਟੀਮ ਨੂੰ 10 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ABOUT THE AUTHOR

...view details