ਚੰਡੀਗੜ੍ਹ:ਅੰਮ੍ਰਿਤਸਰ ਵਿੱਚ ਆਜ਼ਾਦੀ ਦਿਹਾੜੇ ਮੌਕੇ ਸੂਬੇ ਨੂੰ ਦਹਿਲਾਉਣ ਦੀ ਕੋਸ਼ਿਸ਼ ਨੂੰ ਕੇਂਦਰ ਜਾਂਚ ਏਜੰਸੀ ਅਤੇ ਪੰਜਾਬ ਪੁਲਿਸ ਦੀ ਚੌਕਸੀ ਨੇ ਨਾਕਾਮ ਕਰ ਦਿੱਤਾ। ਅੰਮ੍ਰਿਤਸਰ ਅੰਦਰ ਐੱਨਆਈਏ ਅਤੇ ਪੰਜਾਬ ਪੁਲਿਸ ਨੇ ਇੱਕ ਗੁਪਤ ਜੁਆਇੰਟ ਆਪ੍ਰੇਸ਼ਨ ਦੌਰਾਨਜਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ। ਪੰਜ ਅੱਤਵਾਦੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਫਲਤਾ ਸਬੰਧੀ ਡਾਇਰੈਕਟਰ ਜਨਰਲ ਆਫ ਪੰਜਾਬ ਪੁਲਿਸ ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ।
ਡੀਜੀਪੀ ਨੇ ਸਾਂਝੀ ਕੀਤੀ ਜਾਣਕਾਰੀ: ਡੀਜੀਪੀ ਪੰਜਾਬ ਨੇ ਇਸ ਸਫਲਤਾ ਸਬੰਧੀ ਟਵੀਟ ਕਰਦਿਆਂ ਲਿਖਿਆ ਕਿ," ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ। ਕਾਊਂਟਰ ਇੰਟੈਲੀਜੈਂਸ ਦੀ ਖੁਫੀਆ ਸੂਚਨਾ 'ਤੇ ਆਧਾਰਿਤ ਕਾਰਵਾਈ ਦੌਰਾਨ ਪਾਕਿਸਤਾਨ ਆਧਾਰਿਤ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਲਡੀ ਬਰਾੜ ਦੇ 5 ਕਾਰਕੁਨਾਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ,'।