ਪੰਜਾਬ

punjab

ETV Bharat / state

ਯੂ.ਟੀ ਪ੍ਰਸਾਸ਼ਨ ਵੱਲੋਂ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ

ਚੰਡੀਗੜ੍ਹ ਸੁਖਨਾ ਝੀਲ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ 18 ਅਤੇ 19 ਨਵੰਬਰ ਨੂੰ ਹੋਵੇਗਾ।

'Floating Light and Sound Show'

By

Published : Nov 17, 2019, 11:44 PM IST

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਯੂ.ਟੀ ਪ੍ਰਸਾਸ਼ਨ ਦੇ ਸਹਿਯੋਗ ਨਾਲ 18 ਅਤੇ 19 ਨਵੰਬਰ 2019 ਨੂੰ ਸੁਖਨਾ ਝੀਲ ਚੰਡੀਗੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਦਿਨ ‘ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ’ ਕਰਵਾਇਆ ਜਾ ਰਿਹਾ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਸ਼ੋਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨਾਂ ਦੱਸਿਆ ਕਿ ਦੋਵੇਂ ਦਿਨ ਦੋ-ਦੋ ਸ਼ੋਅ ਕਰਵਾਏ ਜਾਣਗੇ। ਪਹਿਲਾਂ ਸ਼ੋਅ 18 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9.ਵਜੇ ਤੱਕ ਹੋਵੇਗਾ। ਇਸੇ ਤਰਾਂ 19 ਨਵੰਬਰ ਨੂੰ ਸ਼ਾਮ 7 ਵਜੇ ਤੋਂ 7.45 ਵਜੇ ਤੱਕ ਪਹਿਲਾਂ ਸ਼ੋਅ ਹੋਵੇਗਾ ਅਤੇ ਦੂਜਾ ਸ਼ੋਅ 8.15 ਤੋਂ 9 ਵਜੇ ਤੱਕ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ: ETV ETV ਅਫ਼ਗਾਨਿਸਤਾਨ 'ਚ IS ਦੇ 241 ਅੱਤਵਾਦੀਆਂ ਨੇ ਕੀਤਾ ਸਮਰਪਣ

ਬੁਲਾਰੇ ਨੇ ਦੱਸਿਆ ਕਿ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ਨੂੰ ਵਿਜ਼ੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜ਼ਰ ਦੀ ਅਤਿ ਆਧੁਨਿਕ ਤਕਨੀਕ ਰਾਹੀਂ ਸ਼ਾਨਦਾਰ ਢੰਗ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ।

ਪੰਜਾਬ ਸਰਕਾਰ ਅਤੇ ਯੂ.ਟੀ ਪ੍ਰਸਾਸ਼ਨ ਨੇ ਲੋਕਾਂ ਨੂੰ ਇਹ ਸ਼ੋਅ ਨੂੰ ਦੇਖਣ ਲਈ ਹੁੰਮ-ਹੁਮਾ ਕੇ ਪਹੁੰਚਣ ਦਾ ਖੁੱਲਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਸੱਪਸ਼ਟ ਕਰਦਿਆਂ ਕਿਹਾ ਕਿ ਇਹ ਸ਼ੋਅ ਲੋਕਾਂ ਨੂੰ ਮੁਫ਼ਤ ਦਿਖਾਇਆ ਜਾਵੇਗਾ ਅਤੇ ਕਿਸੇ ਤੋਂ ਕਿਸੇ ਤਰਾਂ ਦੀ ਕੋਈ ਫੀਸ ਨਹੀਂ ਲਈ ਜਾਵੇਗੀ।

ABOUT THE AUTHOR

...view details