ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦਾ ਸਾਥ ਛੱਡ ਦਿੱਤਾ ਹੈ। ਚਰਨਜੀਤ ਸਿੰਘ ਅਟਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਪਾਰਟੀ ਪਾਰਟੀ ਦੇ ਮੁੱਖ ਦਫ਼ਤਰ ਵਿਚ ਭੇਜ ਦਿੱਤਾ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਚਰਨਜੀਤ ਅਟਵਾਲ ਦੇ ਬੇਟੇ ਇੰਦਰ ਇਕਬਾਲ ਸਿੰਘ ਨੇ ਭਾਜਪਾ ਜੁਆਇਨ ਕਰ ਲਈ ਸੀ ਅਤੇ ਭਾਜਪਾ ਨੇ ਜਲੰਧਰ ਤੋਂ ਜ਼ਿਮਨੀ ਚੋਣ ਲਈ ਉਹਨਾਂ ਨੂੰ ਉਮੀਦਵਾਰ ਵੀ ਐਲਾਨ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦੇ ਦੋ ਵਾਰ ਸਪੀਕਰ ਰਹੇ ਅਟਵਾਲ: ਚਰਨਜੀਤ ਸਿੰਘ ਅਟਵਾਲ ਪੰਜਾਬ ਦੇ ਵੱਡੇ ਸਿਆਸੀ ਆਗੂਆਂ ਵਿਚੋਂ ਇਕ ਹਨ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 1997 ਤੋਂ 2002 ਅਤੇ 2012 ਤੋਂ 2017 ਕਾਰਜਕਾਲ ਦੌਰਾਨ ਦੋ ਵਾਰ ਵਿਧਾਨ ਸਭਾ ਸਪੀਕਰ ਰਹੇ। ਇੰਨਾ ਹੀ ਨਹੀਂ 2004 ਤੋਂ 2009 ਤੱਕ ਉਹ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਵੀ ਰਹੇ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਿਖਰਲੇ ਦਰਜੇ ਦੇ ਲੋਕਾਂ ਵਿੱਚੋਂ ਗਿਣਿਆ ਜਾਂਦਾ ਹੈ। 2001 ਦੀਆਂ ਚੋਣਾਂ ਵਿੱਚ ਸਰਦਾਰ ਅਟਵਾਲ ਫਿਲੌਰ ਹਲਕੇ ਤੋਂ ਖੜ੍ਹੇ ਹੋਏ ਅਤੇ ਉਨ੍ਹਾਂ ਨੇ ਆਪਣੇ ਸਿਆਸੀ ਵਿਰੋਧੀ ਇੰਡੀਅਨ ਨੈਸ਼ਨਲ ਕਾਂਗਰਸ ਦੇ ਸੰਤੋਸ਼ ਚੌਧਰੀ ਨੂੰ 98,884 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਸੀ। ਹਾਲਾਂਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੌਧਰੀ ਸੰਤੋਖ ਸਿੰਘ ਨੂੰ ਵੱਡੀ ਲੀਡ ਮਿਲੀ ਸੀ। 1997 ਤੋਂ 2000 ਤੱਕ ਉਹ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਬਾਰੇ ਕਮੇਟੀ ਦੇ ਚੇਅਰਮੈਨ ਰਹੇ। ਉਹ 1975-77 ਦੀ ਐਮਰਜੈਂਸੀ ਦੌਰਾਨ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ।