ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਸ਼ਨੀਵਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ 70ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਪੀਐਚਡੀ ਦੀ ਡਿਗਰੀ ਪ੍ਰਦਾਨ ਕੀਤੀ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਡਾਕਟਰ ਬਣ ਗਏ ਹਨ। ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਆਪਣੇ ਨਾਮ ਅੱਗੇ ਡਾਕਟਰ ਨਹੀਂ ਲਿਖਣਗੇ, ਸਗੋਂ ਆਪਣੇ ਨਾਂ ਅੱਗੇ ਪੀਐਚਡੀ ਲਿਖਣਗੇ। ਦੱਸ ਦਈਏ ਕਿ ਚੰਨੀ ਨੇ ਪੰਜਾਬ ਯੂਨੀਵਰਸਿਟੀ ਤੋਂ ਰਾਜਨੀਤੀ ਸ਼ਾਸਤਰ ਵਿੱਚ ਐਮਏ ਕੀਤੀ ਸੀ ਅਤੇ ਹੁਣ ਇੱਥੋਂ ਪੀਐਚਡੀ ਕੀਤੀ ਹੈ।
ਖੋੋਜ ਦਾ ਵਿਸ਼ਾ ? ਮੀਡੀਆ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੱਲਬਾਤ ਦੌਰਾਨ ਆਪਣੀ ਖੋੋਜ ਦਾ ਵਿਸ਼ਾ ਵੀ ਦੱਸਿਆ ਅਤੇ ਕਿਹਾ ਕਿ ਉਹਨਾਂ ਨੇ PHD ਲਈ 'ਇੰਡੀਅਨ ਨੈਸ਼ਨਲ ਕਾਂਗਰਸ ਸੈਂਟਰਲ ਆਰਗੇਨਾਈਜ਼ੇਸ਼ਨ, ਚੋਣ ਰਣਨੀਤੀ' ਰਿਹਾ ਹੈ। ਚੰਨੀ ਨੇ ਆਪਣੀ ਪੀਐਚਡੀ ਦੇ ਖੋਜ ਕਾਰਜ ਦੀ ਸ਼ੁਰੂਆਤ 2004 ਤੋਂ ਸੁਰੂ ਕੀਤੀ ਸੀ।
ਖੋਜ ਰਾਹੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਕੰਮ:-ਇਸ ਤੋਂ ਇਲਾਵਾ ਆਪਣੇ PHD ਖੋਜ ਵਿਸ਼ੇ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ, ਲੋਕਤੰਤਰ ਵਿੱਚ ਵਿਰੋਧੀ ਪਾਰਟੀਆਂ ਅਤੇ ਖੇਤਰੀ ਪਾਰਟੀਆਂ ਦਾ ਹੋਣਾ ਜ਼ਰੂਰੀ ਹੈ। ਅਜਿਹੇ 'ਚ ਕਾਂਗਰਸ ਦਾ ਪਤਨ ਦੇਸ਼ ਲਈ ਚੰਗਾ ਸੰਕੇਤ ਨਹੀਂ ਹੈ। ਉਹਨਾਂ ਕਿਹਾ ਕਿ ਮੈਂ ਇਸ ਖੋਜ ਵਿਸ਼ੇ ਉੱਤੇ ਇਸ ਕਰਕੇ ਖੋਜ ਕੀਤੀ ਹੈ ਤਾਂ ਜੋ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਸਕੇ।
ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ:- ਦੱਸ ਦਈਏ ਕਿ ਪੀਐਚਡੀ ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ ਅਤੇ ਲਿਖਿਆ ਸੀ ਕਿ - ਅੱਜ ਮੇਰੇ ਅਕਾਦਮਿਕ ਸਫ਼ਰ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ, ਕਿਉਂਕਿ ਮੈਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਰਾਜਨੀਤੀ ਸ਼ਾਸਤਰ ਵਿੱਚ ਪੀਐਚਡੀ ਕੀਤੀ ਹੈ। ਇਸ ਯਾਤਰਾ ਦੌਰਾਨ ਮੇਰੇ ਸਲਾਹਕਾਰਾਂ, ਸਲਾਹਕਾਰਾਂ ਅਤੇ ਅਜ਼ੀਜ਼ਾਂ ਦੇ ਸ਼ਾਨਦਾਰ ਸਮਰਥਨ ਲਈ ਧੰਨਵਾਦੀ ਹਾਂ।