ਚੰਡੀਗੜ੍ਹ:ਬੀਤੇ ਦਿਨੀ ਪੰਜਾਬ ਦੀ ਸਿਆਸਤ ਦੇ ਬਾਬਾ ਬੌਹੜ ਅਤੇ ਪੰਜ ਵਾਰ ਸੂਬੇ ਦੇੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਜ਼ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਡੀਗੜ੍ਹ ਰਿਹਾਇਸ਼ ਉੱਤੇ ਮੁਲਾਕਾਤ ਕਰਨ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ। ਇਸ ਦੌਰਾਨ ਉਨ੍ਹਾਂ ਨਾਲ ਕਈ ਹੋਰ ਸਿਆਸੀ ਲੋਕ ਵੀ ਮੌਜੂਦ ਰਹੇ। ਇਸ ਮੀਟਿੰਗ ਦੀਆਂ ਤਸਵੀਰਾਂ ਵੀ ਵਾਇਰਲ ਹੋ ਰਹੀਆਂ ਹਨ। ਮੁਲਾਕਾਤ ਦੌਰਾਨ ਸਿਆਸਤ ਕੱਟੜ ਵਿਰੋਧੀ ਰਹੇ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗਲ਼ੇ ਮਿਲਦੇ ਹੋਏ ਵੀ ਨਜ਼ਰ ਆਏ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਕੀਤਾ ਦੁੱਖ ਦਾ ਪ੍ਰਗਟਾਅ - ਪ੍ਰਕਾਸ਼ ਸਿੰਘ ਬਾਦਲ ਦਾ ਸਿਆਸੀ ਸਫਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਅ ਕੀਤਾ।
ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਸਫਰ ਨੂੰ ਕੀਤਾ ਯਾਦ: ਮੀਡੀਆ ਰਿਪੋਰਟਾਂ ਮੁਤਬਿਕ ਦੋਵਾਂ ਦਿੱਗਜ ਸਿਆਸੀ ਲੀਡਰਾਂ ਵਿਚਾਲੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਜੀਵਨ ਨੂੰ ਲੈਕੇ ਲੰਬੀ ਗੱਲਬਾਤ ਹੋਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਸਿੰਘ ਨਾਲ ਬਿਤਾਏ ਆਪਣੇ ਸਿਆਸੀ ਜੀਵਨ ਦੇ ਪਲਾਂ ਨੂੰ ਵੀ ਸੁਖਬੀਰ ਸਿੰਘ ਬਾਦਲ ਨਾਲ ਸਾਂਝਾ ਕੀਤਾ।
- ਦਿੜ੍ਹਬਾ 'ਚ ਸਬ-ਤਹਿਸੀਲ ਦਾ ਰੱਖਿਆ ਨੀਂਹ ਪੱਥਰ, ਸੀਐਮ ਮਾਨ ਨੇ ਕਿਹਾ- "ਨੀਅਤ ਸਾਫ਼ ਹੋਵੇ, ਖਜ਼ਾਨਾ ਖਾਲੀ ਨਹੀਂ ਹੁੰਦਾ"
- Wrestlers Protest: ਪਹਿਲਵਾਨਾਂ ਨੇ ਬ੍ਰਿਜਭੂਸ਼ਨ ਸਿੰਘ ਦੀ ਚੁਣੌਤੀ ਨੂੰ ਕੀਤਾ ਸਵੀਕਾਰ, ਕਿਹਾ- ਅਸੀਂ ਨਾਰਕੋ ਟੈਸਟ ਲਈ ਹਾਂ ਤਿਆਰ
- ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਸੀਐਮ ਮਾਨ ਦੇ ਬਿਆਨ ਉੱਤੇ ਐਸਜੀਪੀਸੀ ਦਾ ਜਵਾਬ, ਕਿਹਾ- ਸਿੱਖ ਪੰਥ ਸਮਰਥ, ਤੁਹਾਡੇ ਪੈਸੇ ਦੀ ਲੋੜ ਨਹੀਂ
ਸਿਆਸੀ ਸਫ਼ਰ ਦੌਰਾਨ ਉਪਲੱਬਧੀਆਂ ਕੀਤੀਆਂ ਹਾਸਿਲ:ਦੱਸ ਦਈਏ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਸਿਆਸੀ ਸਫ਼ਰ ਦੌਰਾਨ ਬਾਕਮਾਲ ਉਪਲੱਬਧੀਆਂ ਹਾਸਿਲ ਕੀਤੀਆਂ ਸਨ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਸਭ ਤੋਂ ਛੋਟੀ ਉਮਰ ਦੇ ਮੁੱਖ ਮੰਤਰੀ ਬਣੇ ਅਤੇ ਸਿਆਸਤ ਨੂੰ ਅਲਵਿਦਾ ਕਹਿਣ ਵਾਲੇ ਸਭ ਤੋਂ ਵੱਡੀ ਉਮਰ ਦੇ ਸਿਆਸਤਦਾਨ ਵੀ ਪ੍ਰਕਾਸ਼ ਸਿੰਘ ਬਾਦਲ ਸਨ। ਪ੍ਰਕਾਸ਼ਸਿੰਘ ਬਾਦਲ ਮਾਰਚ 1970 ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ। ਉਹ ਉਸ ਸਮੇਂ ਦੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਸਨ, ਜਿਨ੍ਹਾਂ ਨੇ ਸਿਰਫ਼ 43 ਸਾਲ ਦੀ ਉਮਰ ਵਿੱਚ ਇਹ ਅਹੁਦਾ ਸੰਭਾਲਿਆ ਸੀ। 1970 ਵਿੱਚ ਉਨ੍ਹਾਂ ਨੇ ਲਗਭਗ ਇੱਕ ਚੌਥਾਈ ਸਾਲ ਭਾਜਪਾ-ਅਕਾਲੀ ਦਲ ਦੀ ਸਰਕਾਰ ਚਲਾਈ। 94 ਸਾਲ ਦੀ ਉਮਰ ਵਿੱਚ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰੇ ਸਨ। ਇਸ ਉਮਰ ਵਿੱਚ ਉਨ੍ਹਾਂ ਨੂੰ ਆਪਣੇ ਸਿਆਸੀ ਸਫ਼ਰ ਦੀ ਪਹਿਲੀ ਹਾਰ ਮਿਲੀ ਅਤੇ ਉਨ੍ਹਾਂ ਨੇ ਪਿਛਲੇ ਸਾਲ ਹੀ ਸਿਆਸੀ ਸਫ਼ਰ ਨੂੰ ਅਲਵਿਦਾ ਕਹਿ ਦਿੱਤਾ। ਦੱਸ ਦਈਏ ਪ੍ਰਕਾਸ਼ ਸਿੰਘ ਬਾਦਲ ਨੇ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਚਲਾਈਆਂ ਸਨ ਅਤੇ ਇਨ੍ਹਾਂ ਸਕੀਮਾਂ ਨੂੰ ਬਾਅਦ ਵਿੱਚ ਦੇਸ਼ ਅੰਦਰ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੇ ਲਾਗੂ ਕੀਤਾ।