ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਰਾਜ ਭਵਨ ਚ ਸਹੁੰ ਚੁੱਕੀ। ਇਸ ਮੌਕੇ ਪੰਜਾਬ ਸਰਕਾਰ ਦੇ ਕਈ ਕੈਬਿਨੇਟ ਮੰਤਰੀ ਵੀ ਮੌਜੂਦ ਰਹੇ।
ਸਾਬਕਾ ਡੀਜੀਪੀ ਨੂੰ ਮਿਲੀ ਮੁੱਖ ਸੂਚਨਾ ਕਮਿਸ਼ਨਰ ਦੀ ਜ਼ਿੰਮੇਵਾਰੀ
ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੇ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਦੀ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਕਈ ਕੈਬਿਨੇਟ ਮੰਤਰੀ ਮੌਜੂਦ ਰਹੇ।
ਸੁਰੇਸ਼ ਅਰੋੜਾ
ਪੰਜਾਬ ਸਰਕਾਰ ਨੇ ਬੀਤੀ 8 ਜੁਲਾਈ ਨੂੰ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੂੰ ਮੁੱਖ ਸੂਚਨਾ ਕਮਿਸ਼ਨਰ ਅਤੇ ਸੀਨੀਅਰ ਪੱਤਰਕਾਰ ਅਮਿਤ ਜੋਲੀ ਨੂੰ ਸੂਚਨਾ ਕਮਿਸ਼ਨਰ ਲਗਾਇਆ ਸੀ ਜਿਸ ਬਾਬਤ ਪੰਜਾਬ ਰਾਜ ਭਵਨ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ।