ਚੰਡੀਗੜ੍ਹ:ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ (Former Minister Sham Sundar Arora has no relief) ਨਹੀਂ ਮਿਲੀ ਹੈ। ਹਾਈ ਕੋਰਟ ਦੇ ਜੱਜ ਨੇ ਮੁੜ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਕੀ ਸੀ ਮਾਮਲਾ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਦਸੰਬਰ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ ਕਿਹਾ ਕਿ ਹਾਈਕੋਰਟ ਇਸ ਮੁੱਦੇ 'ਤੇ ਦੁਬਾਰਾ ਸੁਣਵਾਈ ਕਰੇਗੀ ਅਤੇ ਉਸ ਤੋਂ ਬਾਅਦ ਹੀ ਆਪਣਾ ਫੈਸਲਾ ਦੇਵੇਗੀ। ਇਸ ਤੋਂ ਪਹਿਲਾਂ ਦਸੰਬਰ 'ਚ ਵੀ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ।
ਕੀ ਸੀ ਮਾਮਾਲ:ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮਾਂ (Allegations of bribery) 'ਚ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ 'ਤੇ ਆਰੋਪ ਨੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਏ.ਆਈ.ਜੀ ਨੂੰ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜਿਆ ਸੀ ਜਦੋਂ ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਮੰਤਰੀ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ:ਵਾਅਦਾ ਕਰਕੇ ਮੁਕਰ ਗਿਆ ਬੈਂਕ ਮੈਨੇਜ਼ਰ, ਕਿਸਾਨਾਂ ਨੇ ਫਿਰ ਲਾ ਦਿੱਤਾ ਧਰਨਾ