ਚੰਡੀਗੜ੍ਹ ਡੈਸਕ :ਕਾਂਗਰਸ ਦੇ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ। ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਢਾਈ ਮਹੀਨੇ ਬਾਅਦ ਜ਼ਮਾਨਤ ਮਿਲੀ ਹੈ ਅਤੇ ਇਸ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਕਿੱਕੀ ਢਿੱਲੋਂ ਕੋਲੋਂ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਲਗਾਤਾਰ ਪੁੱਛ ਪੜਤਾਲ ਕੀਤੀ ਜਾ ਰਹੀ ਸੀ। ਇਹ ਵੀ ਯਾਦ ਰਹੇ ਕਿ 16 ਮਈ ਨੂੰ ਵੀ ਕਿੱਕੀ ਢਿੱਲੋਂ ਨੂੰ ਫਿਰੋਜ਼ਪੁਰ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਬੁਲਾਇਆ ਗਿਆ ਸੀ ਅਤੇ ਪੁੱਛਗਿੱਛ ਕੀਤੀ ਗਈ ਸੀ। ਇਸ ਦੌਰਾਨ ਸਾਬਕਾ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਜ਼ਮਾਨਤ, ਢਾਈ ਮਹੀਨੇ ਬਾਅਦ ਆਉਣਗੇ ਬਾਹਰ
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਢਾਈ ਮਹੀਨਿਆਂ ਬਾਅਦ ਜ਼ਮਾਨਤ ਮਿਲ ਗਈ ਹੈ। ਜਾਣਕਾਰੀ ਮੁਤਾਬਿਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਜਾਣਕਾਰੀ ਮੁਤਾਬਿਕ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ 245 ਗੁਣਾ ਜਿਆਦਾ ਖਰਚ ਕਰਨ ਦੇ ਇਲਜਾਮਾਂ ਹੇਠ ਮਾਮਲਾ ਦਰਜ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਕਿੱਕੀ ਢਿੱਲੋਂ ਵੱਲੋਂ ਪਹਿਲੀ ਜ਼ਿਲ੍ਹਾ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਲਾਂਕਿ ਇੱਥੇ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਕਿੱਕੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਇਕ ਪਟੀਸ਼ਨ ਵੀ ਲਾਈ ਸੀ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕਿੱਕੀ ਨੂੰ ਜ਼ਮਾਨਤ ਦੇ ਦਿੱਤੀ।
- Singapore Education Model: ਕੀ ਸੇਧ ਲੈ ਕੇ ਆਏ ਸਿੰਗਾਪੁਰ ਟ੍ਰੇਨਿੰਗ ਲਈ ਗਏ ਪੰਜਾਬ ਦੇ ਸਕੂਲ ਪ੍ਰਿੰਸੀਪਲਜ਼, ਸੁਣੋ ਇੱਕ-ਇੱਕ ਦਿਲਚਸਪ ਗੱਲ
- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦਰਜ ਹੋਵੇ ਠੱਗੀ ਦਾ ਕੇਸ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਲਾਇਆ ਵੱਡਾ ਇਲਜ਼ਾਮ
- Breast Feeding Week: ਮਾਂ ਦੀ ਮਮਤਾ ’ਤੇ ਪੱਛਮੀ ਸੱਭਿਅਤਾ ਦਾ ਅਸਰ! ਔਰਤਾਂ 'ਚ ਵਧਿਆ ਨਸ਼ੇ ਦਾ ਰੁਝਾਨ ਮਾਂ ਦੇ ਦੁੱਧ ਨੂੰ ਬਣਾ ਰਿਹਾ ਜ਼ਹਿਰੀਲਾ!
ਦੂਜੇ ਪਾਸੇ ਕਿੱਕੀ ਢਿੱਲੋਂ ਦੇ ਵਕੀਲ ਦਾ ਕਹਿਣਾ ਹੈ ਕਿ ਪ੍ਰਾਪਰਟੀ ਮੈਚ ਨਹੀਂ ਹੋ ਰਹੀ ਹੈ ਅਤੇ ਚਲਾਨ ਪੇਸ਼ ਕੀਤਾ ਗਿਆ ਹੈ। ਕਿੱਕੀ ਨੂੰ ਲੰਘੀ 16 ਮਈ ਨੂੰ ਵਿਜੀਲੈਂਸ ਨੇ ਫੜਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ 16 ਮਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਿਰੋਜ਼ਪੁਰ ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫ਼ਤਾਰ ਕੀਤਾ ਸੀ।