ਚੰਡੀਗੜ੍ਹ: ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਪੰਜਾਬ ਵਿੱਚ ਕੋਵਿਡ-19 ਦੇ 200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 14 ਮੌਤਾਂ ਹੋ ਚੁੱਕੀਆਂ ਹਨ। ਇਸੇ ਲਈ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਹੈਲਪਲਾਈਨਾਂ ਜਾਰੀ ਕੀਤੀਆਂ ਹਨ।
ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਮੁਫ਼ਤ ਹੈਲਪਲਾਈਨਾਂ ਕਾਨੂੰਨ ਵਿਵਸਥਾਸ ਕਰਫਿਊ ਨਾਲ ਸਬੰਧਿਤ ਕਿਸੇ ਵੀ ਮੁੱਦੇ ਬਾਰੇ ਜਾਣਕਾਰੀ ਲੈਣ ਲਈ ਹੈਲਪਲਾਈਨ ਨੰਬਰ 112 ਉੱਤੇ ਕਾਲ ਕੀਤੀ ਜਾ ਸਕਦੀ ਹੈ। ਜੇ ਕਿਸੇ ਨੂੰ ਕੋਈ ਮੈਡੀਕਲ ਸਹਾਇਤਾ ਚਾਹੀਦੀ ਹੈ ਤਾਂ ਉਸ ਦੇ ਲਈ ਹੈਲਪਲਾਈਨ ਨੰਬਰ 104 ਜਾਰੀ ਕੀਤਾ ਗਿਆ ਹੈ।
ਐਂਬੁਲੈਂਸ ਲਈ ਹੈਲਪਲਾਈਨ ਨੰਬਰ 108 ਉੱਤੇ ਕਾਲ ਕਰਕੇ ਸਹਾਇਤਾ ਲਈ ਜਾ ਸਕਦੀ ਹੈ। ਜ਼ਰੂਰੀ ਵਸਤੂਆਂ ਦੀ ਸਪਲਾਈ ਲਈ 1905 ਉੱਤੇ ਕਾਲ ਕਰਕੇ ਮਦਦ ਲਈ ਜਾ ਸਕਦੀ ਹੈ। ਜੇ ਕਿਸੇ ਡਾਕਟਰੀ ਸਲਾਹ ਦੀ ਜ਼ਰੂਰਤ ਹੈ ਤਾਂ ਉਸ ਦੇ ਲਈ 1800-180-4104 ਹੈਲਪਲਾਈਨ ਨੰਬਰ ਉੱਤੇ ਫੋਨ ਕਰਕੇ ਪੁੱਛਿਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਕਰਿਆਨਾ, ਦੁੱਧ, ਫਲ਼, ਸਬਜ਼ੀਆਂ ਆਦਿ ਦੇ ਨਜ਼ਦੀਕੀ ਸਟੋਰਾਂ ਨੂੰ ਲੱਭਣ ਲਈ ਜਿਨ੍ਹਾਂ ਨੂੰ ਕਰਫਿਊ ਦੌਰਾਨ ਖੋਲ੍ਹਣ ਦਾ ਲਾਇਸੰਸ ਦਿੱਤਾ ਜਾਂਦਾ ਹੈ ਉਨ੍ਹਾਂ ਲਈ ਇੱਕ ਲਿੰਕ ਦਿੱਤਾ ਗਿਆ ਹੈ ਜਿਸ ਤੋਂ ਸਹਾਇਤਾ ਲਈ ਜਾ ਸਕਦੀ ਹੈ।