ਪੰਜਾਬ

punjab

ETV Bharat / state

ਕੈਪਟਨ ਅਮਰਿੰਦਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ - ਮਹਾਂਮਾਰੀ ਦੇ ਦੂਜੇ ਦੌਰ

ਮਹਾਂਮਾਰੀ ਦੇ ਦੂਜੇ ਦੌਰ ਦੇ ਕਾਰਨ 1 ਅਪ੍ਰੈਲ ਤੋਂ ਸਾਰੇ 45 ਤੋਂ ਵੱਧ ਲੋਕਾਂ ਨੂੰ ਵੀ ਟੀਕਾ ਲਗਾਇਆ ਜਾਵੇਗਾ। ਇਸ ਸਬੰਧ ਚ ਸੂਚਨਾ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਅਪ੍ਰੈਲ 45 ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ।

ਤਸਵੀਰ
ਤਸਵੀਰ

By

Published : Mar 24, 2021, 9:10 AM IST

Updated : Mar 24, 2021, 9:54 AM IST

ਚੰਡੀਗੜ੍ਹ: ਸੂਬੇ ’ਚ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਵੈਕਸੀਨੇਸ਼ਨ ਕਰਵਾਉਣ। ਇਸਦੇ ਨਾਲ ਹੀ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਸੀ ਕਿ ਟੀਕਾਕਰਨ ਦੇ ਦਾਇਰੇ ਨੂੰ ਵਧਾਇਆ ਜਾਵੇ। ਜਿਸ ਤੇ ਸਰਕਾਰ ਵੱਲੋਂ ਆਗਿਆ ਦੇ ਦਿੱਤੀ ਗਈ ਹੈ।

ਇਹ ਵੀ ਪੜੋ: ਪੰਜਾਬ 'ਚ 81% ਕੋਰੋਨਾ ਮਾਮਲਿਆਂ 'ਚ ਯੂ ਕੇ ਸਟ੍ਰੇਨ ਦੀ ਪੁਸ਼ਟੀ, ਸੀ.ਐੱਮ ਦੀ ਪੀ.ਐੱਮ ਨੂੰ ਅਪੀਲ

ਜਿਸ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਪੀਐੱਮ ਨਰਿੰਦਰ ਮੋਦੀ ਜੀ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਉਨ੍ਹਾਂ ਦੀ ਅਪੀਲ ਨੂੰ ਮੰਨਦੇ ਹੋਏ 45 ਸਾਲ ਤੋਂ ਵਧ ਉਮਰ ਦੇ ਲੋਕਾਂ ਨੂੰ ਵੈਕਸੀਨ ਲਗਾਉਣ ਦੀ ਆਗਿਆ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਕੇਂਦਰ ਉਨ੍ਹਾਂ ਦੀ ਇਕ ਹੋਰ ਅਪੀਲ ਨੂੰ ਮੁੱਖ ਰੱਖਦੇ ਹੋਏ ਅਧਿਆਪਕ, ਜਜ, ਵਕੀਲ, ਬਸ ਕੰਡਕਟਰ, ਡਰਾਈਵਰ ਆਦਿ ਨੂੰ ਵੈਕਸੀਨ ਲਗਾਉਣ ਦੀ ਆਗਿਆ ਦੇਣ ਕਿਉਂਕਿ ਇਹ ਸਾਰੇ ਲੋਕ ਵੱਖ ਵੱਖ ਲੋਕਾਂ ਦੇ ਸੰਪਰਕ ਚ ਆਉਂਦੇ ਹਨ।

ਚੰਡੀਗੜ੍ਹ

ਜ਼ਿਕਰ-ਏ-ਖਾਸ ਹੈ ਕਿ ਦੇਸ਼ਭਰ ਚ ਹਰ ਰੋਜ਼ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਜਿਸ ਕਾਰਨ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ। ਟੀਕਾਕਰਨ ਮੁਹਿੰਮ ਦੌਰਾਨ ਪਹਿਲੀ ਤਰਜੀਹ ਸਿਹਤ ਅਤੇ ਫਰੰਟਲਾਈਨ ਕਰਮਚਾਰੀ ਸੀ, ਦੂਜੇ ਚ 60 ਸਾਲ ਤੋਂ ਵੱਧ ਉਮਰ ਦੇ ਲੋਕ, ਤੀਜ਼ੇ ਚ 45 ਤੋਂ 59 ਸਾਲ ਦੇ ਲੋਕ ਸੀ ਤੇ ਹੁਣ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟੀਕਾ ਲਗਾਇਆ ਜਾਵੇਗਾ।

Last Updated : Mar 24, 2021, 9:54 AM IST

ABOUT THE AUTHOR

...view details