ਕੋਟਕਪੂਰਾ: ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ (Bargadi sacrilege scandal case) ਦਾਖਲ ਕਰਵਾਇਆ ਗਿਆ।
ਗੋਲਡੀ ਬਰਾੜ ਨੇ ਲਈ ਜ਼ਿੰਮੇਵਾਰੀ :ਸੋਸ਼ਲ ਮੀਡੀਆਂ ਉੱਤੇ ਗੈਂਗਸਟਰ ਗੋਲਡੀ ਬਰਾੜ ਨੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਉਸ ਨੇ ਲਿੱਖਿਆ ਕਿ "ਅੱਜ ਜੋ ਕੋਟਕਪੂਰਾ ਵਿੱਚ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦਾ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ (ਲਾਰੈਂਸ ਬਿਸ਼ਨੋਈ ਗਰੁੱਪ) ਲੈਂਦਾ ਹਾਂ। ਇਸ ਗੋਲੀਬਾਰੀ ਦੌਰਾਨ ਜਿਸ ਪੁਲਿਸ ਮੁਲਾਜ਼ਮ ਦਾ ਨੁਕਸਾਨ ਉਸ ਲਈ ਸਾਨੂੰ ਦੁੱਖ ਹੈ, ਪਰ ਸਿਰਫ਼ ਤਨਖਾਹ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸੁਰੱਖਿਆ ਕਰਨ ਵਾਲਿਆਂ ਉੱਤੇ ਵੀ ਲੱਖ ...7 ਸਾਲ ਹੋ ਗਏ ਸੀ ਇਨਸਾਫ ਲਈ 3 ਸਰਕਾਰਾਂ ਦਾ ਮੂੰਹ ਵੇਖਦਿਆ ਨੂੰ, ਅਸੀਂ ਅੱਜ ਆਪਣਾ ਇਨਸਾਫ਼ ਕਰ ਦਿੱਤਾ।"
ਗੰਨਮੈਨ ਜਖ਼ਮੀ, ਹਸਪਤਾਲ 'ਚ ਜ਼ੇਰੇ ਇਲਾਜ: ਮੌਕੇ ਉੱਤੇ ਮੌਜੂਦ ਗੰਨਮੈਨ ਨੇ ਦੱਸਿਆ ਕਿ 3-4 ਨੌਜਵਾਨ ਸਨ, ਜਿਨ੍ਹਾਂ ਨੇ ਗੋਲੀਆਂ ਮਾਰੀਆਂ। ਮ੍ਰਿਤਕ ਪ੍ਰਦੀਪ ਦੁਕਾਨ ਖੋਲ ਰਿਹਾ ਸੀ, ਜਦੋਂ ਗੋਲੀਆਂ ਚੱਲੀਆਂ। ਉਨ੍ਹਾਂ ਦੱਸਿਆ ਕਿ ਪ੍ਰਦੀਪ ਨਾਲ 3 ਗੰਨਮੈਨ ਦੀ ਡਿਊਟੀ ਲੱਗੀ ਹੈ, ਜਿਸ ਚੋਂ ਦੋ ਮੌਕੇ 'ਤੇ ਨਹੀਂ ਸਨ। ਉਸ ਨੇ ਜਦੋਂ ਗੋਲੀ ਚਲਾਉਣੀ ਚਾਹੀ ਤਾਂ ਉਸ ਉੱਤੇ ਵੀ ਮੁਲਜ਼ਮਾਂ ਵੱਲੋਂ ਫਾਇਰ ਕੀਤਾ ਗਿਆ। ਉਹ ਜਖ਼ਮੀ ਹੋ ਗਿਆ।