ਚੰਡੀਗੜ੍ਹ:ਕੋਟਕਪੂਰਾ ਦੇ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਦੇ ਕਤਲ ਕੇਸ ਪੰਜਾਬ ਪੁਲਿਸ ਦੀ ਏਡੀਟੀਐਫ ਨੇ ਲੋੜੀਂਦੇ ਗੈਂਗਸਟਰ ਹਰਪ੍ਰੀਤ ਸਿੰਘ ਭਾਊ ਨੂੰ ਗ੍ਰਿਫਤਾਰ ਕਰ ਲਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਭਾਊ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਹੈ ਅਤੇ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਰਤਾ ਵੀ ਹੈ। ਗੋਲਡੀ ਦੇ ਇਸ਼ਾਰੇ 'ਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ।
ਡੀਜੀਪੀ ਗੌਰਵ ਯਾਦਵ ਦਾ ਟਵੀਟ:ਪੰਡਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ, 'ਇੱਕ ਵੱਡੀ ਸਫਲਤਾ ਵਿੱਚ, ਐਂਟੀ ਗੈਂਗਸਟਰ ਟਾਸਕ ਫੋਰਸ (#AGTF) ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। 10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ (1/2) ਦਾ ਕਤਲ ਕਰ ਦਿੱਤਾ ਸੀ।'
ਜ਼ਿਕਰਯੋਗ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਨੂੰ ਪਿਛਲੇ ਸਾਲ 10 ਨਵੰਬਰ ਨੂੰ ਕੋਟਕਪੂਰਾ 'ਚ 6 ਸ਼ੂਟਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦੀ ਜਿੰਮੇਵਾਰੀ ਗੋਲਡੀ ਬਰਾੜ ਨੇ ਲਈ ਸੀ।
ਇੰਝ ਦਿੱਤਾ ਸੀ ਵਾਰਦਾਤ ਨੂੰ ਅੰਜਾਮ: ਪਿਛਲੇ ਸਾਲ ਨਵੰਬਰ ਮਹੀਨੇ, ਜਦੋਂ ਡੇਰਾ ਪ੍ਰੇਮੀ ਪ੍ਰਦੀਪ ਕਟਾਰੀਆ ਆਪਣੀ ਦੁਕਾਨ ਖੋਲ੍ਹ ਰਿਹਾ ਸੀ।, ਤਾਂ ਛੇ ਸ਼ੂਟਰ ਤਿੰਨ ਮੋਟਰਸਾਈਕਲਾਂ 'ਤੇ ਆਏ ਸਨ। ਉਨ੍ਹਾਂ ਨੇ ਕਟਾਰੀਆਂ ਉੱਤੇ ਅੰਨ੍ਹੇਵਾਹ 55 ਫਾਇਰ ਕੀਤੇ ਸੀ। ਇਨ੍ਹਾਂ ਛੇ ਸ਼ੂਟਰਾਂ ਚੋਂ ਚਾਰ ਹਰਿਆਣਾ ਅਤੇ ਦੋ ਪੰਜਾਬ ਦੇ ਰਹਿਣ ਵਾਲੇ ਨਿਕਲੇ ਸਨ। ਹਾਲਾਂਕਿ, ਕਟਾਰੀਆ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਵੀ ਮਿਲੀ ਹੋਈ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਘਟਨਾ ਦੇ ਅਗਲੇ ਦਿਨ ਹੀ ਪਟਿਆਲਾ ਤੋਂ ਹਰਿਆਣਾ ਤੋਂ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਇਨ੍ਹਾਂ ਦੋਵਾਂ ਨਿਸ਼ਾਨੇਬਾਜ਼ਾਂ ਦੇ ਫਰੀਦਕੋਟ ਤੋਂ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।