ਮੋਹਾਲੀ: ਪੰਜਾਬੀ ਗਾਇਕ ਪਰਮੀਸ਼ ਵਰਮਾ ਉੱਤੇ ਗੋਲੀ ਚਲਾਉਣ ਸਮੇਤ ਵੱਖ-ਵੱਖ ਮਾਮਲਿਆਂ ਤਹਿਤ ਰਿਮਾਂਡ 'ਤੇ ਚੱਲ ਰਹੇ ਗੈਂਗਸਟਰ ਸੁਖਪ੍ਰੀਤ ਬੁੱਡਾ ਦੀ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਪੁਲਿਸ ਵੱਲੋਂ ਬੁੱਢਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਦੌਰਾਨ ਉਸ ਨੂੰ 7 ਦਿਨ ਲਈ ਹੋਰ ਰਿਮਾਂਡ 'ਤੇ ਲੈ ਲਿਆ ਹੈ।
ਗੈਂਗਸਟਰ ਸੁਖਪ੍ਰੀਤ ਬੁੱਡਾ ਨੂੰ ਅਦਾਲਤ ਵਿੱਚ ਕੀਤਾ ਪੇਸ਼ - ਗੈਂਗਸਟਰ ਸੁਖਪ੍ਰੀਤ ਬੁੱਡਾ
ਗੈਂਗਸਟਰ ਸੁਖਪ੍ਰੀਤ ਬੁੱਡਾ ਨੂੰ ਅੱਜ ਪੁਲਿਸ ਨੇ ਅਦਾਲਤ ਵਿੱਚ ਪੇਸ਼ ਕਰਕੇ ਉਸ ਨੂੰ 7 ਦਿਨਾਂ ਲਈ ਹੋਰ ਰਿਮਾਂਡ 'ਤੇ ਲੈ ਲਿਆ ਹੈ।
ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਅਰਮੇਨੀਆ ਤੋਂ ਸਪੁਰਦਗੀ ਲੈ ਕੇ ਮੁਹਾਲੀ ਪੁਲਿਸ ਵੱਲੋਂ ਬੀਤੀ 23 ਤਰੀਕ ਨੂੰ ਅਦਾਲਤ ਵਿੱਚ ਪੇਸ਼ ਕਰਕੇ 7 ਦਿਨ ਦਾ ਰਿਮਾਂਡ ਲਿਆ ਗਿਆ ਸੀ, ਉਸ ਦਾ ਇਹ ਰਿਮਾਂਡ ਖਤਮ ਹੋਣ ਮਗਰੋਂ ਉਸ ਨੂੰ ਮੁੜ ਤੋਂ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾਂ ਲਈ ਉਸ ਦਾ ਰਿਮਾਂਡ ਹੋਰ ਵਧਾ ਦਿੱਤਾ ਗਿਆ। ਉੱਥੇ ਹੀ ਪੁਲਿਸ ਵੱਲੋਂ ਰਿਮਾਂਡ ਦੌਰਾਨ ਬੁੱਢਾ ਤੋਂ ਇੱਕ 30 ਬੋਰ ਦੀ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ ਨਾਲ ਹੀ ਬੁੱਢਾ ਤੋਂ ਪੁੱਛਗਿੱਛ ਤਹਿਤ ਮੱਧ ਪ੍ਰਦੇਸ਼ ਵਿੱਚ ਉਸ ਦੇ ਇੱਕ ਸਾਥੀ ਲਖਵਿੰਦਰ ਲੱਖਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਸੁਖਪ੍ਰੀਤ ਬੁੱਢਾ ਉੱਤੇ ਕਤਲ ਸਮੇਤ ਹੋਰ ਵੱਖ-ਵੱਖ ਧਰਾਵਾਂ ਤਹਿਤ ਕਈ ਮਾਮਲੇ ਦਰਜ ਹਨ। ਸੁਖਪ੍ਰੀਤ ਬੁੱਢਾ 2011 ਨੂੰ ਕਤਲ ਦੇ ਕੇਸ ਵਿੱਚ ਜੇਲ੍ਹ ਗਿਆ ਸੀ ਅਤੇ 2016 ਦੇ ਵਿੱਚ ਪੈਰੋਲ ਮਿਲਣ ਤੋਂ ਬਾਅਦ ਇਹ ਵਿਦੇਸ਼ ਫਰਾਰ ਹੋ ਗਿਆ ਸੀ ਜਿਸ ਦੀ ਬੀਤੀ 23 ਤਰੀਕ ਨੂੰ ਅਰਮੇਨੀਆ ਤੋਂ ਸਪੁਰਦਗੀ ਲਈ ਗਈ ਸੀ।