ਚੰਡੀਗੜ੍ਹ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਲਈ ਸ਼ਰਧਾਲੂਆਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਿੱਧੀਆਂ ਉਡਾਣਾਂ ਦੀ ਮੰਗ ਕੀਤੀ ਜਾ ਰਹੀ ਸੀ। ਸ਼ਰਧਾਲੂਆਂ ਦੀ ਇਸ ਮੰਗ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਤੋਂ ਪਟਨਾ ਸਾਹਿਬ ਲਈ ਪਹਿਲੀ ਹਵਾਈ ਸੇਵਾ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਸਿੱਖ ਸੰਗਤਾਂ ਦੀ ਸਹੂਲਤਾਂ ਲਈ ਪਹਿਲਾਂ ਵੀ ਮਹਾਂਰਾਸ਼ਟਰ ਦੇ ਨਾਂਦੇੜ ਵਿੱਚ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀ ਉਡਾਣ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੇ ਕਾਂਗਰਸੀ ਲੀਡਰਾਂ ਨੂੰ ਦੱਸਿਆ "ਸੜਕਛਾਪ"
ਦੱਸਣਯੋਗ ਹੈ ਕਿ ਇਸ ਹਵਾਈ ਸੇਵਾ ਰਾਹੀਂ ਪਟਨਾ ਸਾਹਿਬ ਦੇ ਦਰਸ਼ਨ ਦੀਦਾਰ ਲਈ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਕਰ ਰਹੇ ਹਨ। ਇਸ ਜਥੇ ਵਿੱਚ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਣੇ ਕਰੀਬ 121 ਸ਼ਰਧਾਲੂਆਂ ਦਾ ਜਥਾ ਇੰਡੀਗੋ ਦੀ ਹਵਾਈ ਜਹਾਜ਼ ਵਿੱਚ ਪਟਨਾ ਸਾਹਿਬ ਨਤਮਸਤਕ ਹੋਣ ਲਈ ਰਵਾਨਾ ਹੋਇਆ ਹੈ।