ਪੰਜਾਬ

punjab

ETV Bharat / state

ਰਾਜਪਾਲ ਵਲੋਂ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ - punjab news

ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਆਰਮਡ ਫੋਰਸਿਜ਼ ਦਾ ਝੰਡਾ ਲਾਇਆ ਗਿਆ।

71th armed forces day
ਰਾਜਪਾਲ ਬਦਨੌਰ ਵਲੋਂ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

By

Published : Dec 9, 2019, 5:06 AM IST

ਚੰਡੀਗੜ੍ਹ : ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਮਨਾਏ ਜਾ ਰਹੇ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸੈਨਿਕ ਭਲਾਈ ਪੰਜਾਬ ਚੰਡੀਗੜ੍ਹ ਦੇ ਡਾਇਰੈਕਟਰ ਬ੍ਰਿਗੇਡੀਅਰ (ਸੇਵਾਮੁਕਤ) ਸਤਿੰਦਰ ਸਿੰਘ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੇ ਸੈਨਿਕ ਭਲਾਈ ਵਿਭਾਗ ਪੰਜਾਬ ਤੇ ਚੰਡੀਗੜ੍ਹ ਦੇ ਹੋਰ ਅਧਿਕਾਰੀਆਂ ਸਮੇਤ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੀ ਪੁਸ਼ਾਕ ਉੱਤੇ ਆਰਮਡ ਫੋਰਸਿਜ਼ ਦਾ ਝੰਡਾ ਲਗਾਇਆ ਗਿਆ।

ਰਾਜ ਸੈਨਿਕ ਭਲਾਈ ਦੇ ਸਾਲਾਨਾ ਮੈਗਜ਼ੀਨ ਨੂੰ ਜਾਰੀ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਾਡੀਆਂ ਆਰਮਡ ਫੋਰਸਿਜ਼ ਜੰਗ ਦੌਰਾਨ ਅਤੇ ਸ਼ਾਂਤੀ ਬਣਾਏ ਰੱਖਣ ਲਈ ਦੇਸ਼ ਦੀ ਸੇਵਾ ਬੜੇ ਹੀ ਨਿਵੇਕਲੇ ਢੰਗ ਨਾਲ ਕਰ ਰਹੀਆਂ ਹਨ। ਇਹ ਦਿਨ ਸਾਨੂੰ ਮਾਤ ਭੂਮੀ ਦੀ ਸ਼ਾਨਦਾਰ ਸੇਵਾ ਕਰਨ ਅਤੇ ਕੁਰਬਾਨੀਆਂ ਦੇਣ ਵਾਲੀਆਂ ਹਥਿਆਰਬੰਦ ਸੈਨਾਵਾਂ ਪ੍ਰਤੀ ਆਪਣੀ ਜਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਇਸ ਦਿਨ ਅਸੀਂ ਸ਼ਹੀਦਾਂ ਨੂੰ ਉਨ੍ਹਾਂ ਦੀ ਕੁਰਬਾਨੀ ਅਤੇ ਹਿੰਮਤ ਲਈ ਸਲਾਮ ਕਰਦੇ ਹਾਂ।

ਰਾਜਪਾਲ ਬਦਨੌਰ ਵਲੋਂ 71ਵੇਂ ਆਰਮਡ ਫੋਰਸਿਜ਼ ਝੰਡਾ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸੈਨਿਕਾਂ ਦੀ ਬੇਮਿਸਾਲ ਬਹਾਦਰੀ ਲਈ ਧੰਨਵਾਦ ਕਰਦਿਆਂ ਰਾਜਪਾਲ ਨੇ ਕਿਹਾ ਕਿ ਆਓ ਆਪਾਂ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਦਾ ਵਾਅਦਾ ਕਰੀਏ। ਉਨ੍ਹਾਂ ਸਾਰੇ ਨਾਗਰਿਕਾਂ ਨੂੰ ਆਰਮਡ ਫੋਰਸਿਜ਼ ਫਲੈਗ ਡੇਅ ਫੰਡ ਵਿੱਚ ਯੋਗਦਾਨ ਪਾ ਕੇ ਆਪਣੀ ਦੇਸ਼ ਭਗਤੀ ਤੇ ਨੇਕ-ਦਿਲੀ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਤ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੀਆਂ ਵਿਧਵਾਵਾਂ, ਫੱਟੜ ਹੋਕੇ ਅਪੰਗ ਹੋਏ ਫੌਜੀਆਂ ਦੇ ਮੁੜ ਵਸੇਬੇ ਵਿੱਚ ਸਹਿਯੋਗ ਦੇ ਕੇ ਆਰਮਡ ਫੋਰਸਿਜ਼ ਝੰਡਾ ਦਿਵਸ ਨੂੰ ਹੋਰ ਸਫ਼ਲ ਬਣਾਉਣ ਲਈ ਅਪੀਲ ਵੀ ਕੀਤੀ।

ਸੈਨਿਕ ਭਲਾਈ ਪੰਜਾਬ ਦੇ ਡਾਇਰੈਕਟਰ ਬ੍ਰਿਗੇਡ ਸਤਿੰਦਰ ਸਿੰਘ ਅਨੁਸਾਰ ਆਰਮਡ ਫੋਰਸਿਜ਼ ਫਲੈਗ ਡੇਅ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। ਹਾਲਾਂਕਿ, ਇਸ ਸਾਲ 7 ਦਸੰਬਰ ਸ਼ਨਿਚਰਵਾਰ ਵਾਲੇ ਦਿਨ ਛੁੱਟੀ ਸੀ, ਇਸ ਲਈ ਮਾਨਯੋਗ ਰੱਖਿਆ ਮੰਤਰੀ ਵਲੋਂ ਇੱਕ ਹਫਤਾ 2-8 ਦਸੰਬਰ, 2019 ਤੱਕ ਆਰਮਡ ਫੋਰਸਿਜ਼ ਫਲੈਗ ਡੇਅ 2019 ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਇਸ ਕਰਕੇ ਆਰਮਡ ਫੋਰਸਿਜ਼ ਝੰਡੇ ਦਾ ਰਵਾਇਤੀ ਪਿਨਿੰਗ ਸਮਾਰੋਹ 8 ਦਸੰਬਰ, 2019 ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਗਿਆ ਸੀ।

ABOUT THE AUTHOR

...view details