ਪੰਜਾਬ

punjab

ETV Bharat / state

'ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮੁਲਾਕਾਤ ਉੱਤੇ ਵਿਚਾਰ ਕਰ ਰਹੀ ਸਰਕਾਰ' - ਰਾਮ ਰਹੀਮ ਅਤੇ ਹਨੀਪ੍ਰੀਤ ਦੀ ਮੁਲਾਕਾਤ

ਹਰਿਆਣਾ ਸਰਕਾਰ ਪੰਚਕੁਲਾ ਹਿੰਸਾ ਵਿੱਚ ਦੋਸ਼ੀ ਹਨੀਪ੍ਰੀਤ ਅਤੇ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਮੁਲਾਕਾਤ ਉੱਤੇ ਵਿਚਾਰ ਕਰ ਰਹੀ ਹੈ।

ਫ਼ੋਟੋ।

By

Published : Nov 19, 2019, 1:06 PM IST

ਚੰਡੀਗੜ੍ਹ: ਹਰਿਆਣਾ ਵਿੱਚ ਸੱਤਾਧਾਰੀ ਭਾਜਪਾ ਪੰਚਕੁਲਾ ਹਿੰਸਾ ਵਿੱਚ ਦੋਸ਼ੀ ਹਨੀਪ੍ਰੀਤ ਇੰਸਾ ਨੂੰ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਮੁਲਾਕਾਤ ਕਰਵਾ ਸਕਦੀ ਹੈ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਰਾਮ ਰਹੀਮ ਨੂੰ ਮਿਲਣਾ ਹਨੀਪ੍ਰੀਤ ਦਾ ਅਧਿਕਾਰ ਹੈ।

ਅਧਿਕਾਰੀਆਂ ਮੁਤਾਬਕ ਰਾਮ ਰਹੀਮ ਅਤੇ ਹਨੀਪ੍ਰੀਤ ਵਿਚਕਾਰ ਮੁਲਾਕਾਤ ਨਾਲ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਖ਼ਰਾਬ ਹੋ ਸਕਦੀ ਹੈ। ਪੁਲਿਸ ਨੇ ਜੇਲ੍ਹ ਅਧਿਕਾਰੀਆਂ ਨੂੰ ਸੌਂਪੀ ਗਈ ਆਪਣੀ ਰਿਪੋਰਟ ਵਿੱਚ ਮੀਟਿੰਗ ਦੀ ਵਕਾਲਤ ਨਹੀਂ ਕੀਤੀ ਹੈ।

ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸੋਮਵਾਰ ਨੂੰ ਕਿਹਾ ਕਿ ਸਾਰੇ ਲੋਕਾਂ ਨੂੰ ਦੋਸ਼ੀਆਂ ਨਾਲ ਮਿਲਣ ਦਾ ਬਰਾਬਰ ਅਧਿਕਾਰ ਹੈ ਅਤੇ ਕਾਨੂੰਨ ਕਿਸੇ ਨੂੰ ਵੀ ਉਸ ਵਿਅਕਤੀ ਨੂੰ ਮਿਲਣ ਤੋਂ ਨਹੀਂ ਰੋਕਦਾ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨਾਲ ਮੁਲਾਕਾਤ ਨੂੰ ਲੈ ਕੇ ਹਨੀਪ੍ਰੀਤ ਦੀ ਅਰਜ਼ੀ ਉੱਤੇ ਸਰਕਾਰ ਕਾਨੂੰਨੀ ਸਲਾਹ ਲੈ ਰਹੀ ਹੈ ਅਤੇ ਜੇ ਕੋਈ ਮੁਸ਼ਕਲ ਨਹੀਂ ਹੈ ਤਾਂ ਉਹ ਰਾਮ ਰਹੀਮ ਨਾਲ ਮੁਲਾਕਾਤ ਕਰ ਸਕਦੀ ਹੈ ਪਰ ਅਜੇ ਤੱਕ ਇਸ ਮੁੱਦੇ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।

ਰਾਮ ਰਹੀਮ ਦਾ ਖੇਤਰ ਵਿੱਚ ਮਹੱਤਵਪੂਰਣ ਪ੍ਰਭਾਵ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਉਸ ਨੂੰ ਮੰਨਦੇ ਹਨ। ਇਸ ਤੋਂ ਪਹਿਲਾਂ ਰਾਮ ਰਹੀਮ ਨੇ ਆਪਣੇ ਖੇਤਾਂ ਦੀ ਦੇਖਭਾਲ ਲਈ 42 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਸੀ ਪਰ ਉਸ ਦੀ ਰਿਹਾਈ ਨਾਲ ਪੈਦਾ ਹੋਣ ਵਾਲੀ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਉਸਨੂੰ ਪੈਰੋਲ ਨਹੀਂ ਦਿੱਤੀ ਗਈ ਸੀ।

ਪੰਚਕੂਲਾ ਦੀ ਇੱਕ ਅਦਾਲਤ ਨੇ ਹਾਲਾਂਕਿ ਹਿੰਸਾ ਮਾਮਲੇ ਵਿੱਚ ਹਨੀਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਹਨੀਪ੍ਰੀਤ ਅਤੇ 35 ਹੋਰ ਮੁਲਜ਼ਮਾਂ ਵਿਰੁੱਧ ਦੇਸ਼ ਧ੍ਰੋਹ ਦਾ ਦੋਸ਼ ਖਾਰਜ ਕਰ ਦਿੱਤਾ ਸੀ। ਉਹ ਇਸ ਸਮੇਂ ਆਸ਼ਰਮ ਦੇ ਮੁੱਖ ਦਫ਼ਤਰ ਵਿੱਚ ਰਹਿ ਰਹੀ ਹੈ।

ਦੱਸ ਦਈਏ ਕਿ ਰਾਮ ਰਹੀਮ ਨੂੰ ਅਗਸਤ 2017 ਵਿੱਚ ਦੋ ਔਰਤਾਂ ਨਾਲ ਜਬਰ ਜਨਾਹ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਜਨਵਰੀ ਵਿੱਚ ਪੰਚਕੂਲਾ ਵਿੱਚ ਸੀਬੀਆਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਉਸ ਨੂੰ ਅਤੇ ਤਿੰਨ ਹੋਰਾਂ ਨੂੰ 16 ਸਾਲ ਪਹਿਲਾਂ ਇੱਕ ਪੱਤਰਕਾਰ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। 51 ਸਾਲਾ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਉੱਚ ਸੁਰੱਖਿਆ ਵਾਲੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

ABOUT THE AUTHOR

...view details