ਚੰਡੀਗੜ੍ਹ: ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਤਹਿਤ ਫਿਰੋਜਪੁਰ, ਫ਼ਰੀਦੋਕਟ, ਜਲੰਧਰ, ਪਠਾਨਕੋਟ, ਮਾਨਸਾ ਅਤੇ ਤਰਨਤਾਰਨ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਕਿਸਾਨਾਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਦੱਸ ਦੇਈਏ ਕਿ ਫ਼ਰੀਦਕੋਟ ਵਿੱਚ ਸਾਂਝੇ ਮੁਲਾਜ਼ਮ ਮੰਚ ਵੱਲੋਂ ਹੜਤਾਲ ਕੀਤੀ ਗਈ ਜਿਨ੍ਹਾਂ ਦੀਆਂ ਮੁੱਖ ਮੰਗਾਂ ਹਨ ਠੇਕਾ ਅਧਾਰਿਤ ਕਾਮਿਆ ਨੂੰ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਵਾਂ ਸਟਾਫ ਭਰਤੀ ਕਰਨ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਂਉਣ ਅਤੇ ਮੁਲਾਜ਼ਮਾਂ ਦੀਆਂ ਡੀਏ ਦੀਆ 4 ਕਿਸ਼ਤਾਂ ਜਾਰੀਆਂ ਕੀਤੀਆਂ ਜਾਣ।
ਇਸ ਤਹਿਤ ਫਿਰੋਜਪੁਰ ਵਿੱਚ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦਫ਼ਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕੀਤੀ ਅਤੇ ਇਸ ਦੇ ਨਾਲ ਹੀ ਕਾਲੀ ਝੰਡੀਆਂ ਦੇ ਨਾਲ ਪੂਰੇ ਸ਼ਹਿਰ ਵਿੱਚ ਮੋਟਰਸਾਇਕਲ 'ਤੇ ਰੈਲੀ ਕੱਢੀ। ਇਨ੍ਹਾਂ ਮੁਲਾਜ਼ਮਾਂ ਨੇ ਵੀ ਮੰਗ ਕੀਤੀ ਕਿ ਡੀ ਏ ਦੀ ਬਕਾਇਆਂ ਰਕਮ ਜਾਰੀ ਕੀਤੀ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।