ਚੰਡੀਗੜ੍ਹ: ਪੰਜਾਬ ਸੀਐਮ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਿੱਤਾ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ। ਉਨ੍ਹਾਂ ਆਖਿਆ ਕਿ ਤੀਰਥ ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ। ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਅਜਿਹੀਆਂ ਯਾਤਰਾਵਾਂ ਸਰਕਾਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।
ਪਟੀਸ਼ਨਕਰਤਾ ਨੇ ਕਿਹਾ ਸੀ-ਯਾਤਰਾ ਸਕੀਮ ਫਜ਼ੂਲ ਖਰਚੀ ਸੀ:ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ 'ਤੇ ਲੋਕਾਂ ਦੇ ਟੈਕਸ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।
- ਰਾਜਾ ਵੜਿੰਗ ਦਾ ਲੋਕ ਸਭਾ ਚੋਣਾਂ 'ਤੇ ਬਿਆਨ, ਕਿਹਾ- ਪੰਜਾਬ ’ਚ 'ਆਪ' ਨਾਲ ਗਠਜੋੜ ਦੀ ਸੰਭਾਵਨਾ ਨਹੀਂ, ਮੂਸੇਵਾਲਾ ਦੇ ਪਿਤਾ ਨੂੰ ਵੀ ਚੋਣ ਲੜਨ ਲਈ ਕਰਾਂਗੇ ਅਪੀਲ
- ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਹਾੜਾ: ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਲੀਡਰਸ਼ਿੱਪ ਦੇ ਨਾਲ ਕੀਤੀ ਜੋੜਿਆਂ ਦੀ ਸੇਵਾ
- ਜੇਲ੍ਹ 'ਚ ਬੰਦ ਹਵਾਲਾਤੀ ਦੀ ਵਿਆਹ ਸਮਾਗਮ 'ਚ ਨੱਚਦੇ ਦੀ ਵੀਡੀਓ ਹੋ ਰਹੀ ਵਾਇਰਲ, ਬਿਮਾਰੀ ਦਾ ਬਹਾਨਾ ਲਾ ਕੇ ਨਿਕਲਿਆ ਸੀ ਬਾਹਰ, ਸਵਾਲਾਂ 'ਚ ਪੰਜਾਬ ਪੁਲਿਸ