ਪੰਜਾਬ

punjab

ETV Bharat / state

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਦੀ ਸਹੂਲਤ, ਸੀਐੱਮ ਮਾਨ ਨੇ ਕੀਤਾ ਦਾਅਵਾ - ਪੰਜਾਬ ਸਰਕਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਦੂਰੋਂ ਸਕੂਲ ਪੜ੍ਹਨ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਮੁਫ਼ਤ ਬੱਸ ਸੇਵਾ ਮਿਲੇਗੀ। ਸੀਐੱਮ ਮਾਨ ਨੇ ਕਿਹਾ ਹੈ ਕਿ ਕਿਸੇ ਵੀ ਵਿਦਿਆਰਥਣ ਨੂੰ ਸਫਰ ਦੀਆਂ ਮੁਸ਼ਕਿਲਾਂ ਕਰਕੇ ਪੜ੍ਹਨ ਤੋਂ ਵਾਂਝਾ ਨਹੀਂ ਰੱਖਿਆ ਜਾਵੇਗਾ।

Government school students in Punjab will get bus service
ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਿਲੇਗੀ ਬੱਸ ਦੀ ਸਹੂਲਤ, ਸੀਐੱਮ ਮਾਨ ਨੇ ਕੀਤਾ ਦਾਅਵਾ

By

Published : Jul 17, 2023, 4:07 PM IST

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਦੀਆਂ ਵਿਦਿਆਰਥਣਾਂ ਨੂੰ ਸਕੂਲ ਆਉਣ-ਜਾਣ ਲਈ ਮੁਫਤ ਵਿੱਚ ਬੱਸ ਸੇਵਾ ਮੁਹੱਈਆ ਕਰਵਾਈ ਜਾਵੇਗੀ। ਸੀਐੱਮ ਮਾਨ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਵਿਦਿਆਰਥਣਾਂ ਨੂੰ ਪੜ੍ਹਾਈ ਵਿੱਚ ਕੋਈ ਮੁਸ਼ਕਿਲ ਨਾ ਆਉਣ ਦੇਣਾ। ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਬੱਸ ਰਾਹੀਂ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਬੇਫਿਕਰ ਹੋਕੇ ਪੜ੍ਹਨ ਅਤੇ ਮਾਪਿਆ ਦੇ ਨਾਲ-ਨਾਲ ਪੰਜਾਬ ਦਾ ਵੀ ਨਾਂਅ ਰੋਸ਼ਨ ਕਰਨ।

ਸੀਐੱਮ ਮਾਨ ਟਵੀਟ ਰਾਹੀਂ ਕੀਤਾ ਬੱਸ ਸੇਵਾ ਦਾ ਦਾਅਵਾ: ਸੀਐੱਮ ਮਾਨ ਨੇ ਟਵੀਟ ਰਾਹੀਂ ਲਿਖਿਆ ਕਿ," ਮਜਬੂਰੀ ਵੱਸ ਕਿਸੇ ਦੀ ਪੜ੍ਹਾਈ ਅੱਧ ਵਿਚਾਲੇ ਨਹੀਂ ਰਹਿਣ ਦੇਵਾਂਗੇ…ਸਰਕਾਰੀ ਸਕੂਲਾਂ ‘ਚ ਬੱਚਿਆਂ ਨੂੰ ਆਉਣ ਜਾਣ ਲਈ ਬੱਸਾਂ ਮੁਫ਼ਤ ‘ਚ ਲਾਵਾਂਗੇ ਤਾਂ ਜੋ ਦੂਰੋਂ ਬੱਚੇ ਆਰਾਮ ਨਾਲ ਸਕੂਲ ਆ-ਜਾ ਸਕਣ…ਪੜ੍ਹਾਈ ਪੱਖੋਂ ਬੱਚਿਆਂ ਨੂੰ ਵਾਂਝਾ ਨਹੀਂ ਰਹਿਣ ਦੇਵਾਂਗੇ..,'।

ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ:ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉੱਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ। ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ। ਸੀਐੱਮ ਮਾਨ ਨੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ਉੱਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।

ABOUT THE AUTHOR

...view details