ਚੰਡੀਗੜ੍ਹ: ਸ਼ਹਿਰ ਚੰਡੀਗੜ੍ਹ ਦੇ ਸਰਕਾਰੀ ਸਕੂਲ ਦੇ ਇੱਕ ਅਧਿਆਪਕ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ (sexual harassment in a government school) ਕੀਤਾ ਗਿਆ ਹੈ। ਮੁਲਜ਼ਮ ਅਧਿਆਪਕ ਸਰਕਾਰੀ ਸਕੂਲ ਵਿੱਚ ਕੰਮ ਕਰਦਾ ਹੈ ਅਤੇ ਪੁਲਸ ਨੇ ਬੁੱਧਵਾਰ ਰਾਤ ਉਸ ਨੂੰ ਗ੍ਰਿਫਤਾਰ ਕਰ ਲਿਆ। ਅਧਿਆਪਕ ਉੱਤੇ ਸਕੂਲ ਦੀ ਵਿਦਿਆਰਥਣ ਨੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਇਆ ਹੈ। ਵਿਦਿਆਰਥੀ ਨੇ ਅਧਿਆਪਕ ਉੱਤੇ ਕਈ ਗੰਭੀਰ ਇਲਜ਼ਾਮ (serious allegations against the teacher) ਲਗਾਏ ਹਨ।
ਪੁਲਸ ਨੇ ਪੋਕਸੋ ਐਕਟ ਤਹਿਤ ਮਾਮਲਾ ਦਰਜ ( case has been registered under the POCSO Act) ਕਰਕੇ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਅਧਿਆਪਕ ਨੂੰ ਅੱਜ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਬੰਧਤ ਥਾਣੇ ਦੀ ਪੁਲੀਸ ਨੇ ਅਧਿਆਪਕ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਦੋਸ਼ੀ ਅਧਿਆਪਕ ਉੱਤੇ ਸਕੂਲ ਵਿੱਚ 7ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਹੈ।