ਪੰਜਾਬ

punjab

ETV Bharat / state

ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼, ਕਿਹਾ... - artistic skills of students

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼
ਸਰਕਾਰੀ ਸਕੂਲਾਂ ਨੂੰ ਆਪਣਾ ਮੈਗਜ਼ੀਨ ਕੱਢਣ ਸਿੱਖਿਆ ਮੰਤਰੀ ਨੇ ਦਿੱਤੇ ਨਿਰਦੇਸ਼

By

Published : Oct 29, 2022, 5:08 PM IST

ਚੰਡੀਗੜ੍ਹ:ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ ਕਲਾਤਮਕ , ਰਚਨਾਤਮਕ ਅਤੇ ਸਾਹਿਤਕ ਹੁਨਰਾਂ ਹੈ ਇਸ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ।

ਇਹ ਵੀ ਪੜ੍ਹੋ:ਨੇਤਰਹੀਣ ਹੋਣ ਦੇ ਬਾਵਜੂਦ ਕਿਰਤ ਦੀ ਕਮਾਈ ਕਰਨ ਵਾਲਾ ਸੁਖਵਿੰਦਰ ਸਭ ਲਈ ਬਣਿਆ ਮਿਸਾਲ

ABOUT THE AUTHOR

...view details