ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਕ ਨਾਲ ਪੰਜਾਬ ਦੇ ਗਵਰਨਰ ਬਨਵਾਰੀਲਾਲ ਪੁਰੋਹਿਤ ਯੂਟੀ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਹਨ। ਮੀਟਿੰਗ ਵਿੱਚ ਮੌਜੂਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੌਡੂਦ ਹਨ। ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਵੀ ਸ਼ਾਮਲ ਹੋਏ ਹਨ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਡੀ.ਐਸ. ਢੇਸੀ, ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ, ਚੰਡੀਗੜ੍ਹ ਦੇ ਮੇਅਰ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਮੁਕੇਸ਼ ਜੀ ਅਤੇ ਅਧਿਕਾਰੀਆਂ ਨੂੰ ਬੁਲਾਇਆ ਗਿਆ ਸੀ। ਪਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਬੁਲਾਈ ਗਈ ਮੀਟਿੰਗ ਦਾ ਏਜੰਡਾ ਬੀਤੇ ਦਿਨ ਬੁੱਧਵਾਰ ਦੁਪਹਿਰ ਨੂੰ ਸੀਐਮ ਮਾਨ ਨੂੰ ਭੇਜਿਆ ਗਿਆ ਸੀ, ਜਦਕਿ ਸੀਐਮ ਭਗਵੰਤ ਮਾਨ ਦਾ ਅੱਜ ਪੂਰਾ ਦਿਨ ਸੰਗਰੂਰ ਵਿੱਚ ਰਹਿਣ ਦਾ ਪਹਿਲਾਂ ਤੋਂ ਹੀ ਤੈਅ ਹੈ।
ਮੀਟਿੰਗ ਦਾ ਹਿੱਸਾ ਨਹੀਂ ਸੀਐਮ ਮਾਨ: ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰ ਵੱਲੋਂ ਉਨ੍ਹਾਂ ਦੇ ਪਿੰਡ ਵਿੱਚ ਪਾਠ ਰੱਖਿਆ ਗਿਆ ਹੈ। ਇਸ ਦੇ ਨਾਲ ਕੁਝ ਹੋਰ ਪ੍ਰੋਗਰਾਮ ਵੀ ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੱਦੀ ਗਈ ਕੰਪ੍ਰੈਸਿਵ ਮੋਬਿਲਿਟੀ ਪਲਾਨ ਦੀ ਮੀਟਿੰਗ ਵਿੱਚ ਸੀਐਮ ਮਾਨ ਹਿੱਸਾ ਨਹੀਂ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਆਪਣੀ ਗੈਰ-ਹਾਜ਼ਰੀ ਵਿੱਚ ਕਿਸੇ ਸੀਨੀਅਰ ਮੰਤਰੀ ਨੂੰ ਅਫਸਰਾਂ ਸਮੇਤ ਭੇਜ ਸਕਦੇ ਹਨ।