ਲੁਧਿਆਣਾ : ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਲੁਆਈ ਲਈ 10 ਜੂਨ ਅਤੇ ਝੋਨੇ ਦੀ ਪਨੀਰੀ ਲਈ 20 ਮਈ ਦੀ ਮਿਤੀ ਤੈਅ ਕੀਤੀ ਹੈ। ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੀਆਂ ਪ੍ਰਤੀਕਿਰਿਆਵਾਂ ਵੀ ਆਉਣੀਆਂ ਸ਼ੁਰੂ ਹੋ ਚੁੱਕੀਆ ਹਨ। ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਸਰਕਾਰ ਦੇ ਇਸ ਫੈਸਲੇ 'ਤੇ ਇਤਰਾਜ਼ ਜਿਤਾਇਆ ਹੈ। ਯੂਨੀਅਨ ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਸਰਕਾਰ ਤੋਂ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਗੱਲ ਕਹੀ ਹੈ।
ਸਰਕਾਰ ਝੋਨੇ ਦੀ ਲੁਆਈ 1 ਜੂਨ ਤੋਂ ਕਰਵਾਏ ਸ਼ੁਰੂ: ਲੱਖੋਵਾਲ - Lakhowal
ਪੰਜਾਬ ਸਰਕਾਰ ਵੱਲੋਂ ਝੋਨੇ ਦੀ ਲੁਆਈ ਲਈ ਜਾਰੀ ਕੀਤੀ ਸਮਾਂ ਸਾਰਣੀ ਦਾ ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਨੇ ਵਿਰੋਧ ਕੀਤਾ ਹੈ। ਯੂਨੀਅਨ ਨੇ ਸਰਕਾਰ ਤੋਂ ਇਸ ਨੂੰ ਤਬਦੀਲ ਕਰਨ ਦੀ ਮੰਗ ਕਰਦੇ ਹੋਏ ਝੋਨਾ ਲਗਾਉਣ ਲਈ 1 ਜੂਨ ਸ਼ੁਰੂ ਕਰਵਾਉਣ ਲਈ ਮੰਗ ਕੀਤੀ ਹੈ।
ਹਰਿੰਦਰ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਲੁਆਈ 1 ਜੂਨ ਤੋਂ ਸ਼ੁਰੂ ਕਰਨ ਦੀ ਅਗਿਆ ਦੇਵੇ ਅਤੇ ਝੋਨੇ ਦੀ ਪਨੀਰੀ ਲਈ 1 ਮਈ ਤੋਂ ਆਗਿਆ ਦਿੱਤੀ ਜਾਵੇ। ਇਸੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਬਿਜਲੀ ਦੀ ਸਪਲਾਈ ਨੂੰ ਵੀ ਹੁਣ ਤੋਂ ਦੇਣਾ ਯਕੀਨੀ ਬਣਾਏ।
ਲੱਖੋਵਾਲ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਉਹ ਮਜ਼ਬੂਰਨ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ। ਉਨ੍ਹਾਂ ਕਿਹਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ 14 ਮਈ ਤੋਂ ਸੂਬੇ ਭਰ ਵਿੱਚ ਡੀਸੀ ਅਤੇ ਐੱਸਡੀਐੱਮ ਦਫ਼ਤਰਾਂ ਦੇ ਬਾਹਰ ਧਰਨੇ ਦਿੱਤੇ ਜਾਣਗੇ। ਇਸ ਮੌਕੇ ਸਿਰਫ਼ ਪੰਜ-ਪੰਜ ਕਿਸਾਨ ਸਮਾਜਿਕ ਫਾਸਲੇ ਦਾ ਧਿਆਨ ਰੱਖਦੇ ਹੋਏ ਧਰਨਾ ਦੇਣਗੇ। ਹਰਿੰਦਰ ਲੱਖੋਵਾਲ ਨੇ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾ ਦੀ ਮੰਗ ਨੂੰ ਨਾ ਮੰਨਿਆ ਤਾਂ ਉਹ ਵੱਡਾ ਸੰਘਰਸ਼ ਕਰਨ ਤੋਂ ਵੀ ਪਿੱਛੇ ਨਹੀਂ ਹੱਟਣਗੇ।