ਕੁਰਾਲੀ :ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੁੱਖ ਮਹਿਮਾਨ ਵੱਜੋਂ ਹੈਰੀ ਮਾਨ ਪੁੱਜੇ। ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਹੈਰੀ ਮਾਨ ਨੇ ਕਿਹਾ, "ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਝਦਾਰੀ ਹੀ ਇੱਕ ਵਕੀਲ ਅਤੇ ਵਿਦਿਆਰਥੀ ਲਈ ਅੰਤਰਰਾਸ਼ਟਰੀ ਪੱਧਰ ’ਤੇ ਸਫ਼ਲਤਾ ਦੀ ਕੁੰਜੀ ਹੈ। ਹੈਰੀ ਮਾਨ ਨੇ ਕੈਨੇਡੀਅਨ ਅਤੇ ਭਾਰਤੀ ਕਾਨੂੰਨ ਦੇ ਤੁਲਨਾਤਮਕ ਪਹਿਲੂਆਂ ਉੱਤੇ ਵੀ ਚਾਨਣਾ ਪਾਇਆ।
ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਵਕਾਲਤ ਦੇ ਵਿਦਿਆਰਥੀਆਂ ਨੂੰ ਦੱਸੇ ਵਕੀਲ ਦੇ ਗੁਰ - ਰਿਆਤ ਬਾਹਰਾ ਯੂਨੀਵਰਸਿਟੀ ਨਿਊਜ਼
ਕੁਰਾਲੀ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਹੈਰੀ ਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਕਾਲਤ ਦੇ ਗੁਰ ਦੱਸੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਇਮਾਨਦਾਰੀ ਅਤੇ ਸਮਝਦਾਰੀ ਹੀ ਇੱਕ ਚੰਗੇ ਵਕੀਲ ਦੀ ਪਛਾਣ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਸਾਲਿਸਿਟਰ ਅਤੇ ਬੈਰਿਸਟਰ ਵਜੋਂ ਅਭਿਆਸ ਕਰਨ ਲਈ ਲੋੜੀਂਦੀ ਪ੍ਰਕਿਰਿਆ ਤੋਂ ਵੀ ਜਾਣੂ ਕਰਵਾਇਆ।ਇਸ ਸਮਾਰੋਹ 'ਚ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਦਲਜੀਤ ਸਿੰਘ ਨੇ ਯੂਨੀਵਰਸਿਟੀ ਸਕੂਲ ਆਫ਼ ਲਾਅ ਦੇ ਨੌਜਵਾਨ ਕਾਨੂੰਨੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਕਾਨੂੰਨੀ ਤਜ਼ੁਰਬੇਕਾਰਾਂ ਅਤੇ ਵਿਦਵਾਨਾਂ ਵੱਲੋਂ ਵਿਦਿਆਰਥੀਆਂ ਨੂੰ ਅਜਿਹੇ ਵਿਸ਼ੇਸ਼ ਲੈਕਚਰ ਕਰਵਾਉਣ ਦੇ ਮਹੱਤਵ ਬਾਰੇ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਕੂਲ ਆਫ ਲਾਅ ਦੀਆਂ ਅਜਿਹੀਆਂ ਕੋਸ਼ਿਸ਼ਾਂ ਯੂਨੀਵਰਸਿਟੀ ਸਕੂਲ ਆਫ਼ ਲਾਅ ਨੂੰ ‘ਅਕਾਦਮਿਕ ਉੱਤਮਤਾ ਦੇ ਕੇਂਦਰ‘ ਵਜੋਂ ਤਬਦੀਲ ਕਰਨ ਦੀ ਪ੍ਰਾਪਤੀ ਦੀ ਦਿਸ਼ਾ ਵੱਲ ਅਹਿਮ ਕਦਮ ਨਿਭਾ ਰਹੀ ਹੈ।
ਪ੍ਰੋਗਰਾਮ ਦੇ ਅੰਤ ਵਿੱਚ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼, ਯੂਨੀਵਰਸਿਟੀ ਸਕੂਲ ਆਫ਼ ਲਾਅ ਵਿਭਾਗ ਦੀ ਮੁਖੀ ਡਾ. ਸੋਨੀਆ ਗਰੇਵਾਲ ਮਾਹਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।