ਪੰਜਾਬ

punjab

ETV Bharat / state

'ਕੇਂਦਰ ਵੱਲੋਂ ਜਾਰੀ ਹਦਾਇਤਾਂ 'ਤੇ ਪੰਜਾਬ ਸਰਕਾਰ ਕਰੇਗੀ ਅਮਲ'

ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਅਨਲੌਕ 2 ਤਹਿਤ ਜਾਰੀ ਕੀਤਾ ਗਏ ਦਿਸ਼ਾ ਨਿਰਦੇਸ਼ਾਂ ਨੂੰ ਪੰਜਾਬ ਸਰਕਾਰ ਹੂ-ਬ-ਹੂ ਲਾਗੂ ਕਰੇਗੀ।

ਮਨਪ੍ਰੀਤ ਬਾਦਲ
ਆਨਲਾਕ-2: 'ਕੇਂਦਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਕਰੇਗੀ ਅਮਲ'

By

Published : Jun 30, 2020, 9:56 PM IST

ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਕੈਬਿਨੇਟ ਦੀ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਹੈ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਹ ਬੈਠਕ ਕੋਰੋਨਾ ਵਾਇਰਸ ਦੇ ਫੈਲਾਅ ਕਾਰਨ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਵਧ ਰਹੀ ਗਿਣਤੀ ਕਰਕੇ ਸਥਿਤੀ ਨਾਲ ਹੋਰ ਪ੍ਰਭਾਵੀ ਢੰਗ ਰਾਹੀਂ ਨਜਿੱਠਣ ਲਈ ਬੁਲਾਈ ਗਈ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਅਨਲੌਕ -2 ਤਹਿਤ ਜਾਰੀ ਕੀਤਾ ਗਏ ਦਿਸ਼ਾ ਨਿਰਦੇਸ਼ਾਂ ਨੂੰ ਪੰਜਾਬ ਸਰਕਾਰ ਹੂ-ਬ-ਹੂ ਲਾਗੂ ਕਰੇਗੀ।

'ਕੇਂਦਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ 'ਤੇ ਪੰਜਾਬ ਸਰਕਾਰ ਕਰੇਗੀ ਅਮਲ'

ਇਸ ਦੇ ਨਾਲ ਹੀ ਬਾਦਲ ਨੇ ਦੱਸਿਆ ਕਿ ਕੈਬਿਨੇਟ ਵਿੱਚ ਸਿਹਤ ਵਿਭਾਗ ਵਿੱਚ ਖਾਲੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿੱਚ 291 ਅਸਾਮੀਆਂ ਭਰਨ ਲਈ ਹਰੀ ਝੰਡੀ ਦੇ ਦਿੱਤੀ ਹੈ।ਇਹ ਫੈਸਲਾ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਵਜ਼ਾਰਤ ਦੀ ਮੀਟਿੰਗ ਦੌਰਾਨ ਲਿਆ ਗਿਆ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਇਸ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਸਿਹਤ ਵਿਭਾਗ ਵਿੱਚ 3954 ਅਸਾਮੀਆਂ ਵਿੱਚੋਂ 2966 ਅਸਾਮੀਆਂ ਪਹਿਲੇ ਪੜਾਅ ਵਿੱਚ ਭਰੀਆਂ ਜਾਣਗੀਆਂ, ਜਦਕਿ ਬਾਕੀ 988 ਅਸਾਮੀਆਂ ਅਗਲੇ ਪੜਾਅ ਵਿੱਚ ਭਰੀਆਂ ਜਾਣਗੀਆਂ ਜੋ 30 ਸਤੰਬਰ, 2020 ਨੂੰ ਖਾਲੀ ਹੋਣਗੀਆਂ। ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਡਾ. ਕੇ.ਕੇ. ਤਲਵਾੜ ਦੀ ਅਗਵਾਈ ਵਿੱਚ ਵਿਸ਼ੇਸ਼ ਚੋਣ ਕਮੇਟੀ ਵੱਲੋਂ ਵਾਕ-ਇਨ-ਇੰਟਰਵਿਊ ਰਾਹੀਂ ਮੈਡੀਕਲ ਅਫਸਰਾਂ (ਸਪੈਸ਼ਲਿਸਟ) ਦੀ ਕੀਤੀ ਜਾਣ ਵਾਲੀ ਭਰਤੀ ਨੂੰ ਵੀ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਸ ਤੋਂ ਇਲਾਵਾ ਕੈਬਨਿਟ ਵੱਲੋਂ ਵਿਭਾਗ ਦੁਆਰਾ 32 ਸਹਾਇਕ ਪ੍ਰੋਫੈਸਰਾਂ (ਐਨੇਸਥੀਜੀਆ) ਦੀ ਕਾਂਟਰੈਕਟ ਅਧਾਰ 'ਤੇ ਇਕ ਸਾਲ ਲਈ ਅਤੇ 7 ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਰੈਗੂਲਰ ਪੱਧਰ 'ਤੇ ਭਰਤੀ ਕਰਨ ਲਈ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਇਕ ਸਾਲ ਵਾਸਤੇ ਐਨੇਸਥੀਜੀਆ ਤਕਨੀਸ਼ੀਅਨਾਂ ਦੀਆਂ 20 ਅਸਾਮੀਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ABOUT THE AUTHOR

...view details