ਪੰਜਾਬ

punjab

ETV Bharat / state

ਮੁਸੀਬਤ ਦੀ ਘੜੀ 'ਚ ਸੰਨੀ ਦਿਓਲ ਫਿਰ ਗਾਇਬ - floods in punjab

ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਪਿਛਲੇ 7 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਪਾਣੀ ਦਾ ਪੱਧਰ ਵਧਣ ਕਰਕੇ ਭਾਖੜਾ ਡੈਮ ਦੇ ਗੇਟ ਖੋਲੇ ਗਏ ਜਿਸ ਕਾਰਨ ਸਤਲੁਜ ਦਰਿਆ ਵਿੱਚ ਹੜ੍ਹ ਆ ਗਿਆ। ਇਸ ਕਾਰਨ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਅਤੇ ਫ਼ਸਲਾਂ ਦਾ ਨੁਕਸਾਨ ਵੀ ਹੋਇਆ। ਪਰ ਇਸ ਮੁਸੀਬਤ ਦੀ ਘੜੀ ਵਿੱਚ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਕਿਤੇ ਵੀ ਨਜ਼ਰ ਨਹੀਂ ਆਏ ਨਾ ਉਨ੍ਹਾਂ ਕੋਈ ਪ੍ਰਤੀਕਰਮ ਦਿੱਤਾ।

ਫ਼ੋਟੋ

By

Published : Aug 20, 2019, 11:45 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਨੇ ਪਿਛਲੇ 7 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਭਾਰੀ ਮੀਂਹ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਡੈਮ ਦੇ ਗੇਟ ਖੋਲੇ ਗਏ ਜਿਸ ਕਾਰਨ ਸਤਲੁਜ ਦਰਿਆ ਵਿੱਚ ਹੜ੍ਹ ਆ ਗਿਆ। ਇਸ ਦਾ ਅਸਰ ਸਤਲੁਜ ਦੇ ਨਾਲ ਲੱਗਦੇ ਪਿਡਾਂ ਵਿੱਚ ਵੇਖਣ ਨੂੰ ਮਿਲਿਆ ਜਿੱਥੇ ਲੋਕਾਂ ਦੇ ਘਰਾਂ ਵਿੱਚ ਪਾਣੀ ਭਰ ਗਿਆ ਅਤੇ ਫ਼ਸਲਾਂ ਦਾ ਨੁਕਸਾਨ ਵੀ ਹੋਇਆ।

ਹਾਲਾਤ ਕਾਬੂ ਤੋਂ ਬਾਹਰ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਰਾਹਤ ਕਾਰਜਾਂ ਲਈ 100 ਕਰੋੜ ਦੀ ਰਾਸ਼ੀ ਦਾ ਵੀ ਐਲਾਨ ਕੀਤਾ। ਇਸ ਮੁਸੀਬਤ ਦੀ ਘੜੀ ਵਿੱਚ ਗੁਰਦਾਸਪੁਰ ਦੇ ਸਾਂਸਦ ਸੰਨੀ ਦਿਓਲ ਕਿਤੇ ਵੀ ਨਜ਼ਰ ਨਹੀਂ ਆਏ, ਨਾ ਹੀ ਉਨ੍ਹਾਂ ਵੱਲੋਂ ਗੁਰਦਾਸਪੁਰ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਪੁੱਖਤਾ ਇੰਤਜ਼ਾਮ ਨਹੀਂ ਕੀਤੇ ਗਏ ਸਨ। ਇਸ ਦਾ ਸਬੂਤ ਹਨ ਹੜ੍ਹਾਂ ਦੇ ਪਾਣੀ ਵਿੱਚ ਡੁੱਬ ਰਹੇ ਪੰਜਾਬ ਦੇ ਪਿੰਡ ਅਤੇ ਨੁਕਸਾਨੀਆਂ ਗਈਆਂ ਫਸਲਾਂ।

ABOUT THE AUTHOR

...view details