ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਮਾਨਸੂਨ ਸੈਸ਼ਨ ਲਈ ਕਾਂਗਰਸ ਪਾਰਟੀ ਨੇ ਆਪਣੀ ਤਿਆਰੀ ਪੂਰੀ ਕਰਕੇ ਰਣਨੀਤੀ ਬਣਾ ਲਈ ਹੈ। ਪਰ ਵਿਰੋਧੀ ਧਿਰ ਲਗਾਤਾਰ ਕਾਂਗਰਸ ਪਾਰਟੀ ਨੂੰ ਸੈਸ਼ਨ ਦੇ ਘੱਟ ਸਮੇਂ ਨੂੰ ਲੈ ਕੇ ਘੇਰ ਰਿਹਾ ਹੈ।
ਵਿਧਾਨ ਸਭਾ ਸੈਸ਼ਨ 'ਚ ਵਾਧੇ ਦੀ ਮੰਗ 'ਤੇ ਕਾਂਗੜ ਦਾ ਅਕਾਲੀਆਂ ਨੂੰ ਕਰਾਰਾ ਜਵਾਬ - ਗੁਰਪ੍ਰੀਤ ਸਿੰਘ ਕਾਂਗੜ
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਸੈਸ਼ਨ ਦੇ ਘੱਟ ਸਮੇਂ ਨੂੰ ਲੈ ਕੇ ਅਕਾਲੀ ਵਿਰੋਧ ਕਰ ਰਹੇ ਹਨ। ਇਸ ਵਿਰੋਧ 'ਤੇ ਕਾਂਗੜ ਨੇ ਤੰਜ ਕੱਸਦਿਆਂ ਕਿਹਾ ਕਿ ਅਕਾਲੀਆਂ ਨੂੰ ਕੋਈ ਪਿੰਡ ਨਹੀਂ ਟੱਪਣ ਦਿੰਦਾ ਫ਼ਿਰ ਇਹ ਲੋਕਾਂ ਦੀ ਗੱਲ ਕਿੱਥੇ ਕਰਨਗੇ।
ਇਸ ਬਾਰੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਕਹਿਣਾ ਹੈ ਕਿ ਸੈਸ਼ਨ ਦੇ ਸਮੇਂ ਦਾ ਫੈਸਲਾ ਵਿਧਾਨ ਸਭਾ ਸਪੀਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਦੇ ਹਨ ਅਤੇ ਇਸ ਮਾਮਲੇ 'ਤੇ ਉਹ ਕੁਝ ਨਹੀਂ ਕਰ ਸਕਦੇ। ਕਾਂਗੜ ਨੇ ਕਿਹਾ ਕਿ ਸੂਬੇ ਦੀ ਭਲਾਈ ਲਈ ਸੈਸ਼ਨ ਕਦੋਂ ਵੀ ਬੁਲਾਇਆ ਜਾ ਸਕਦਾ ਹੈ। ਅਕਾਲੀਆਂ ਵੱਲੋਂ ਮਾਨਸੂਨ ਸੈਸ਼ਨ ਦੇ ਘੱਟ ਸਮੇਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ 'ਤੇ ਕਾਂਗੜ ਨੇ ਵਿਰੋਧੀ ਧਿਰ 'ਤੇ ਨਿਸ਼ਾਨਾ ਕੱਸਦੇ ਹੋਏ ਕਿਹਾ ਕਿ ਅਕਾਲੀਆਂ ਨੂੰ ਕੋਈ ਆਪਣੇ ਪਿੰਡ ਨਹੀਂ ਵੜਨ ਨਹੀਂ ਦਿੰਦਾ 'ਤੇ ਇਹ ਲੋਕਾਂ ਦੀ ਗੱਲ ਕਿੱਥੇ ਕਰਨਗੇ।
ਕਾਂਗੜ ਨੇ ਕਿਹਾ ਕਿ ਅਕਾਲੀਆਂ ਕੋਲ ਹੋਰ ਕੋਈ ਮੁੱਦਾ ਹੀ ਨਹੀਂ ਹੈ ਕਿ ਜੇਕਰ ਉਹ ਮੁੱਦੇ ਲੈ ਕੇ ਆਉਣਗੇ ਤਾਂ ਲੋੜ ਅਨੁਸਾਰ ਸੈਸ਼ਨ ਵੀ ਵਧਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਕਾਲੀਆਂ ਨੇ ਜਨਤਾ ਦੇ ਕੰਮ ਕਰਵਾਏ ਹੁੰਦੇ ਤਾਂ ਜਨਤਾ ਵੀ ਉਨ੍ਹਾਂ ਦੇ ਕੰਮਾਂ ਤੋਂ ਜ਼ਰੂਰ ਜਾਣੂ ਹੁੰਦੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਗਏ ਹਨ।