ਚੰਡੀਗੜ੍ਹ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 554ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਗੁਰੂਘਰਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਤੇ ਨਗਰ ਕੀਰਤਨ ਵਿੱਚ ਕੱਢੇ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਵਧਾਈ ਦਿੱਤੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ ਨੂੰ, ਖਾਸ ਕਰਕੇ ਸਾਡੇ ਸਿੱਖ ਭੈਣਾਂ-ਭਰਾਵਾਂ ਨੂੰ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਗੁਰੂ ਨਾਨਕ ਦੇਵ ਜੀ ਨੇ ਸਮਾਜ ਦੀ ਨਿਰਸਵਾਰਥ ਸੇਵਾ ਦੀ ਮਹੱਤਤਾ ਨੂੰ ਸਮਝਾਇਆ ਅਤੇ ਸਾਰਿਆਂ ਨੂੰ ਪਿਆਰ, ਸ਼ਾਂਤੀ ਅਤੇ ਦਇਆ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਆਓ, ਅੱਜ ਦੇਵ ਦੀਵਾਲੀ ਦੇ ਦਿਨ, ਆਪਾਂ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਸਮਰਪਿਤ ਕਰਨ ਦਾ ਸੰਕਲਪ ਕਰੀਏ।- ਦ੍ਰੋਪਦੀ ਮੁਰਮੂ, ਰਾਸ਼ਟਰਪਤੀ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰੇ ਨੂੰ ਅੱਗੇ ਵਧਾਉਣ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। - ਨਰਿੰਦਰ ਮੋਦੀ, ਪ੍ਰਧਾਨ ਮੰਤਰੀ