ਚੰਡੀਗੜ੍ਹ: ਖੇਤੀ ਆਰਡੀਨੈਂਸਾਂ ਨੂੰ ਲੈ ਕੇ ਸਿਆਸਤ ਭਖਦੀ ਹੀ ਜਾ ਰਹੀ ਹੈ। ਪੰਜਾਬ ਦੀਆਂ ਮੁੱਖ ਸਿਆਸੀ ਪਾਰਟੀਆਂ ਅਕਾਲੀ ਦਲ ਅਤੇ ਕਾਂਗਰਸ ਇੱਕ ਦੂਜੇ ਉੱਤੇ ਤਿੱਖੇ ਨਿਸ਼ਾਨੇ ਵਿੰਨ੍ਹ ਰਹੀਆਂ ਹਨ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਐਡਵਾਈਜ਼ਰ ਰਵੀਨ ਠੁਕਰਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਬਾਦਲ ਦੇ ਅਸਤੀਫ਼ੇ ਨੂੰ ਐਟਮ ਬੰਬ ਦੀ ਬਜਾਇ ਇੱਕ ਫੁੱਸ ਬੰਬ ਦੱਸਿਆ ਹੈ।