ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ।
ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ, ਹਾਈਕੋਰਟ ਨੇ ਪਟੀਸ਼ਨ 'ਤੇ ਮੰਗੇ ਜਵਾਬ - balwant singh multani case
ਬਲਵੰਤ ਸਿੰਘ ਮੁਲਤਾਨੀ ਮਾਮਲੇ ਦੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਮੇਧ ਸੈਣੀ ਦੀ ਇਸ ਮਾਮਲੇ ਦੀ ਜਾਂਚ ਬਾਹਰੋਂ ਕਰਵਾਉਣ ਦੇ ਲਈ ਪਾਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।
ਸੁਮੇਧ ਸੈਣੀ ਦੀਆਂ ਮੁਸ਼ਕਿਲਾਂ 'ਚ ਵਾਧਾ, ਹਾਈਕੋਰਟ ਨੇ ਪਟੀਸ਼ਨ 'ਤੇ ਮੰਗੇ ਜਵਾਬ
ਸੁਮੇਧ ਸਿੰਘ ਸੈਣੀ ਨੇ ਅਪੀਲ ਕੀਤੀ ਹੈ ਕਿ ਜਦ ਤੱਕ ਉਨ੍ਹਾਂ ਦੀ ਰਿਟ ਪਟੀਸ਼ਨ ਹਾਈਕੋਰਟ ਵਿੱਚ ਪੈਂਡਿੰਗ ਹੈ ਉਦੋਂ ਤੱਕ ਐੱਸਆਈਟੀ ਦੀ ਜਾਂਚ ਉੱਤੇ ਰੋਕ ਲਗਾਈ ਜਾਵੇ। ਹਾਲਾਂਕਿ ਅੱਜ ਕੋਰਟ ਨੇ ਸੁਣਵਾਈ ਦੌਰਾਨ ਐੱਸਆਈਟੀ ਦੀ ਜਾਂਚ ਉੱਤੇ ਕੋਈ ਰੋਕ ਨਹੀਂ ਲਗਾਈ, ਬਲਕਿ ਸੈਣੀ ਦੀ ਪਟੀਸ਼ਨ ਉੱਤੇ ਸਵਾਲ ਖੜ੍ਹੇ ਕਰ ਦਿੱਤੇ।
ਇਸ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਹੋਵੇਗੀ ਅਤੇ ਪਟੀਸ਼ਨ 'ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਜਵਾਬ ਮੰਗਿਆ ਹੈ।