ਪੰਜਾਬ

punjab

ETV Bharat / state

ਨੌਜਵਾਨਾਂ ਲਈ ਦੀਵਾਲੀ ਦਾ ਤੋਹਫ਼ਾ, 1151 ਨੌਜਵਾਨਾਂ ਨੂੰ ਮਿਲਿਆ ਰੁਜ਼ਗਾਰ

ਸੂਬਾ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਦੀਵਾਲੀ ਮੌਕੇ ਨੌਜਵਾਨਾਂ ਨੂੰ ਇੱਕ ਖ਼ਾਸ ਤੋਹਫ਼ਾ ਦਿੱਤਾ ਗਿਆ ਹੈ। ਵਿਭਾਗ ਨੇ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਅਧੀਨ ਵੱਖ-ਵੱਖ ਅਸਾਮੀਆਂ ’ਤੇ 1151 ਨੌਜਵਾਨਾਂ ਦੀ ਚੋਣ ਕੀਤੀ ਹੈ।

ਫ਼ੋਟੋ

By

Published : Oct 26, 2019, 8:21 AM IST

ਚੰਡੀਗੜ੍ਹ: ਸੂਬਾ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 1151 ਨੌਜਵਾਨਾਂ ਨੂੰ ਨੌਕਰੀ ਦੇ ਕੇ ਦੀਵਾਲੀ ਤੋਹਫ਼ਾ ਦਿੱਤਾ ਗਿਆ ਹੈ। ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਤਹਿਤ 1151 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਸਨੀਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ ਤੇ ਲੋਕਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ।

ਇਸ ਦੇ ਨਾਲ ਹੀ ਬਲਬੀਰ ਸਿੱਧੂ ਨੇ ਲੋਕਾਂ ਨੂੰ ਸੁਰੱਖਿਅਤ, ਸ਼ੋਰ-ਮੁਕਤ ਤੇ ਪ੍ਰਦੂਸ਼ਣ-ਮੁਕਤ ਦੀਵਾਲੀ ਮਨਾਉਣ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਬਲਬੀਰ ਸਿੱਧੂ ਨੇ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਸਮੇਤ ਹੋਰ ਪੈਰਾਮੈਡੀਕਲ ਸਟਾਫ਼ ਦੀ ਚੋਣ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਪੰਜਾਬ ਵਿੱਚ 1151 ਮੁਲਾਜਮਾਂ ਦੀ ਚੋਣ ਪ੍ਰਕਿ੍ਰਆ ਪੂਰੀ ਕਰ ਲਈ ਗਈ ਹੈ। ਇਨ੍ਹਾਂ ਵਿੱਚ 518 ਕਮਿਉਨਿਟੀ ਹੈਲਥ ਅਫ਼ਸਰ, 314 ਸਟਾਫ਼ ਨਰਸ, 107 ਕੰਪਿਉਟਰ ਆਪਰੇਟਰ, 7 ਸਪੈਸ਼ਲਿਸਟ ਡਾਕਟਰ, 5 ਸਾਈਕੇਟਰਿਸਟ, 88 ਸੀਨੀਅਰ ਟਰੀਟਮੈਂਟ ਸੁਪਰਵਾਈਜ਼ਰ, 49 ਟੀਬੀ ਹੈਲਥ ਵਿਜੀਟਰ, 34 ਫਾਰਮਾਸਿਸਟ ਅਤੇ 29 ਲੈਬ ਟੈਕਨੀਸ਼ਿਅਨ ਸ਼ਾਮਿਲ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਮੁਲਾਜ਼ਮਾਂ ਦੀ ਲਿਖਤੀ ਟੈਸਟ, ਇੰਟਰਵਿਊ, ਕਾਉਂਸਲਿੰਗ ਤੇ ਹੋਰ ਪ੍ਰਕਿਰਿਆ ਪੂਰੀ ਹੋ ਚੁੱਕੀ ਹੈ। ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸਟਾਫ਼ ਪੰਜਾਬ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ ਤਾਂ ਕਿ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਵਿੱਚ ਮਦਦ ਮਿਲ ਸਕੇ।

ABOUT THE AUTHOR

...view details