ਪੰਜਾਬ

punjab

ETV Bharat / state

ਸਿਹਤ ਮੰਤਰੀ ਨੇ 308 ਸਟਾਫ਼ ਨਰਸਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪੰਜਾਬ ਦੀ 308 ਨਰਸਾਂ ਦੀ ਨਿਯੁਕਤੀ ਲਈ ਪੱਤਰ ਦਿੱਤੇ ਗਏ। ਇਨ੍ਹਾਂ ਦੀ ਨਿਯੁਕਤੀ ਰਾਜ ਦੇ ਸ਼ਹਿਰੀ ਤੇ ਪੇਂਡੂ ਹਸਪਤਾਲਾ 'ਚ ਹੋਵੇਗੀ।

308 staff nurses

By

Published : Nov 15, 2019, 3:36 AM IST

ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਅਧੀਨ ਪੰਜਾਬ ਦੀ 308 ਨਰਸਾਂ ਦੀ ਨਿਯੁਕਤੀ ਲਈ ਪੱਤਰ ਦਿੱਤੇ ਗਏ ਹਨ। ਇਨ੍ਹਾਂ ਸਟਾਫ ਨਰਸਾਂ ਦੀ ਨਿਯੁਕਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਹੋਵੇਗੀ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਲਈ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸ ਵਿੱਚ 4000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਤੇ ਹੋਰ ਸਟਾਫ਼ ਰਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ 'ਚ ਸਟਾਫ਼ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ।

ਫ਼ੋਟੋ

ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨਰਸਾਂ ਦੀ ਮਈ 2018 'ਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ 'ਤੇ ਸਕਿੱਲ ਟੈਸਟ ਲਿਆ ਗਿਆ ਸੀ। ਇਸ ਤੋਂ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ 'ਚ ਸਿਹਤ ਸੰਸਥਾਵਾਂ 'ਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ਼ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕੀਤੀਆ ਜਾਣਗੀਆਂ।

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਗਈਆਂ ਸੰਗਤਾਂ ਹੋਈਆਂ ਖੱਜਲ ਖੁਆਰ

ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੇ ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ।

ABOUT THE AUTHOR

...view details