ਪੰਜਾਬ

punjab

ETV Bharat / state

ਸਿਹਤ ਮੰਤਰੀ ਵੱਲੋਂ ਸਿਵਲ ਸਰਜਨਾਂ ਨੂੰ ਡੇਂਗੂ ਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਉਪਾਅ ਤੇਜ਼ ਕਰਨ ਦੀ ਹਦਾਇਤ - Health Minister Instructs

ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਅੱਜ ਰਾਸ਼ਟਰੀ ਡੇਂਗੂ ਦਿਵਸ 2020 ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਮਨਾਇਆ ਗਿਆ ਹੈ ਕਿਉਂਕਿ ਹਰ ਸਾਲ ਡੇਂਗੂ ਦੇ ਕੇਸਾਂ ਵਿਚ ਵਾਧਾ ਹੁੰਦਾ ਹੈ ਅਤੇ ਰਾਜ ਵਿੱਚ ਇਸ ਬਿਮਾਰੀ ਨਾਲ ਬਦਕਿਸਮਤੀ ਨਾਲ ਲੋਕਾਂ ਦੀਆਂ ਮੌਤਾਂ ਵੀ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਸਕ੍ਰੀਨਿੰਗ ਦੇ ਨਾਲ-ਨਾਲ ਹੁਣ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਲੇਰੀਆ ਅਤੇ ਡੇਂਗੂ ਦਾ ਟੈਸਟ ਕਰਵਾਉਣਾ ਹੋਰ ਵੀ ਮੁਸ਼ਕਿਲ ਕੰਮ ਬਣ ਗਿਆ ਹੈ।

ਬਲਬੀਰ ਸਿੰਘ ਸਿੱਧੂ
ਬਲਬੀਰ ਸਿੰਘ ਸਿੱਧੂ

By

Published : May 15, 2020, 11:17 PM IST

ਚੰਡੀਗੜ੍ਹ: ਪੰਜਾਬ ਵਿਚ ਡੇਂਗੂ ਤੇ ਹੋਰ ਵੈਕਟਰ ਬੋਰਨ ਡਿਜ਼ੀਜ਼ (ਮੱਛਰ ਜਾਂ ਕੀਟ ਕਾਰਨ ਫੈਲਣ ਵਾਲੀਆਂ ਬਿਮਾਰੀਆਂ) ਦੇ ਸੰਚਾਰ ਮੌਸਮ ਦੀ ਸ਼ੁਰੂਆਤ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਸਰਜਨਾਂ ਨੂੰ ਡੇਂਗੂ ਅਤੇ ਹੋਰ ਵੈਕਟਰ ਬਰਨ ਰੋਗਾਂ (ਵੀ.ਬੀ.ਡੀ.) ਦੀ ਰੋਕਥਾਮ ਅਤੇ ਨਿਯੰਤਰਣ ਲਈ ਸਟੇਟ ਟਾਸਕ ਫੋਰਸ ਦੇ ਵਿਭਾਗਾਂ ਨਾਲ ਮਿਲਕੇ ਉਪਾਅ ਤੇਜ਼ ਕਰਨ ਦੀ ਹਦਾਇਤ ਕੀਤੀ ਹੈ।

ਸਿੱਧੂ ਨੇ ਦੱਸਿਆ ਕਿ ਅੱਜ ਰਾਸ਼ਟਰੀ ਡੇਂਗੂ ਦਿਵਸ 2020 ਸਾਰੇ ਜ਼ਿਲ੍ਹਾ ਹਸਪਤਾਲਾਂ ਵਿੱਚ ਮਨਾਇਆ ਗਿਆ ਹੈ। ਕਿਉਂਕਿ ਹਰ ਸਾਲ ਡੇਂਗੂ ਦੇ ਕੇਸਾਂ ਵਿਚ ਵਾਧਾ ਹੁੰਦਾ ਹੈ ਅਤੇ ਰਾਜ ਵਿੱਚ ਇਸ ਬਿਮਾਰੀ ਨਾਲ ਬਦਕਿਸਮਤੀ ਨਾਲ ਲੋਕਾਂ ਦੀਆਂ ਮੌਤਾਂ ਵੀ ਹੋਈਆਂ ਹਨ । ਉਨ੍ਹਾਂ ਕਿਹਾ ਕਿ ਕੋਵਿਡ-19 ਸਕ੍ਰੀਨਿੰਗ ਦੇ ਨਾਲ-ਨਾਲ ਹੁਣ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਲੇਰੀਆ ਅਤੇ ਡੇਂਗੂ ਦਾ ਟੈਸਟ ਕਰਵਾਉਣਾ ਹੋਰ ਵੀ ਮੁਸ਼ਕਿਲ ਕੰਮ ਬਣ ਗਿਆ ਹੈ।

ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਵਾਲੇ ਪ੍ਰਭਾਵਿਤ ਇਲਾਕਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ਅਤੇ ਸਿਹਤ ਅਤੇ ਸਥਾਨਕ ਸਰਕਾਰਾਂ ਵਿਭਾਗ ਦੀਆਂ ਟੀਮਾਂ ਦੇ ਤਾਲਮੇਲ ਰਾਹੀਂ ਮਾਈਕ੍ਰੋ-ਪਲਾਨ ਅਨੁਸਾਰ ਨਿਸ਼ਚਤ ਸਮੇਂ ਵਿੱਚ ਫੌਗਿੰਗ ਯਕੀਨੀ ਤੌਰ ਤੇ ਕੀਤੀ ਜਾਵੇ। ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਸਰਕਾਰਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕਰਨ ‘ਤੇ ਵੀ ਜ਼ੋਰ ਦਿੱਤਾ।

ਸਿੱਧੂ ਨੇ ਕਿਹਾ ਕਿ ਡੇਂਗੂ ਅਤੇ ਹੋਰ ਵੈਕਟਰ ਬੋਰਨ ਰੋਗਾਂ ਦੀ ਰੋਕਥਾਮ ਲਈ ਫੀਲਡ ਡਿਊਟੀਆਂ ‘ਤੇ ਤਾਇਨਾਤ ਕੀਤੇ ਜਾਣ ਵਾਲੇ ਸਟਾਫ ਵਲੋਂ ਕੋਵਿਡ -19 ਦੇ ਸੁਰੱਖਿਆ ਦੇ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਫੀਲਡ ਸਟਾਫ ਨੂੰ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਅਕਸਰ ਸਾਬਣ ਅਤੇ ਪਾਣੀ ਨਾਲ ਹੱਥ ਧੋਣੇ ਚਾਹੀਦੇ ਹਨ। ਕੋਵਿਡ -19 ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਕ ਦੂਰੀ ਦੀ ਪਾਲਣਾ ਸਾਰੀਆਂ ਸਿਹਤ ਟੀਮਾਂ ਵਲੋਂ ਫੀਲਡ ਦੀਆਂ ਗਤੀਵਿਧੀਆਂ ਦੌਰਾਨ ਕਰਨਾ ਚਾਹੀਦਾ ਹੈ।

ABOUT THE AUTHOR

...view details