ਪੰਜਾਬ

punjab

ETV Bharat / state

Amritpal Singh's Application : ਨਹੀਂ ਹੋਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ, ਜਾਣੋ ਮਾਮਲਾ - Chandigarh latest news in Punjabi

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ 'ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਣੀ ਸੀ ਪਰ ਇਹ ਇਹ ਅਗਲੀ ਤਰੀਕ ਤੱਕ ਟਾਲ ਦਿੱਤੀ ਗਈ ਹੈ।

Hearing in the High Court today on the application of Amritpal Singh's friends
Amritpal Singh's Application : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ, ਵੱਡਾ ਫੈਸਲਾ ਆਉਣ ਦੀ ਉਮੀਦ

By ETV Bharat Punjabi Team

Published : Sep 15, 2023, 3:34 PM IST

Updated : Sep 15, 2023, 7:05 PM IST

ਚੰਡੀਗੜ੍ਹ ਡੈਸਕ :ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਦੇ ਸਾਥੀ ਗੁਰਿੰਦਰ ਸਿੰਘ ਔਜਲਾ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਨਹੀਂ ਹੋਈ ਹੈ। ਜਾਣਕਾਰੀ ਮੁਤਾਬਿਕ ਹੁਣ ਹਾਈਕੋਰਟ ਵੱਲੋਂ ਅਗਲੀ ਤਰੀਕ ਉੱਤੇ ਇਸ ਪਟੀਸ਼ਨ ਉੱਤੇ ਸੁਣਵਾਈ ਹੋਵੇਗੀ।

ਸਰਕਾਰ ਵੱਲੋਂ ਹੋਣਾ ਹੈ ਜਵਾਬ ਦਾਖਿਲ :ਦਰਅਸਲ, ਹਾਈਕੋਰਟ ਵਿੱਚ ਅੱਜ ਦੀ ਕਾਰਵਾਈ ਸਮੇਂ ਸੂਬਾ ਸਰਕਾਰ ਅਤੇ ਕੇਂਦਰ ਵੱਲੋਂ ਆਪਣਾ ਜਵਾਬ ਦਾਖਿਲ ਕਰਨਾ ਹੈ। ਇਹ ਵੀ ਯਾਦ ਰਹੇ ਕਿ ਗੁਰਿੰਦਰ ਔਜਲਾ ਵੱਲੋਂ ਹਾਈਕੋਰਟ ਵਿੱਚ ਦਾਖਿਲ ਕੀਤੀ ਗਈ ਪਟੀਸ਼ਨ ’ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸਦੇ ਨਾਲ ਹੀ ਹੁਕਮ ਜਾਰੀ ਕੀਤੇ ਗਏ ਸਨ ਕਿ ਇਸ ਸਬੰਧ ਵਿੱਚ ਆਪਣਾ ਜਵਾਬ ਦਾਖਿਲ ਕੀਤਾ ਜਾਵੇ। ਇਸ ਪਟੀਸ਼ਨ ਵਿੱਚ ਸਰਕਾਰ ਨੇ ਅੰਮ੍ਰਿਤਪਾਲ ਨੂੰ ਫੜ੍ਹਨ ਲਈ ਮੁਹਿੰਮ ਚਲਾਈ ਸੀ ਪਰ ਉਹ ਵੀ ਇਸ ਆਪਰੇਸ਼ਨ ਤਹਿਤ ਫੜਿਆ ਗਿਆ ਸੀ। ਪਟੀਸ਼ਨ ਵਿੱਚ ਪ੍ਰਧਾਨ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਦਾ ਨਾਂ ਸ਼ਾਮਿਲ ਹੈ।


ਜ਼ਿਕਰਯੋਗ ਹੈ ਕਿ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਿਆ ਗਿਆ ਹੈ ਅਤੇ ਉਸਦੇ ਖਿਲਾਫ ਰਾਸ਼ਟਰੀ ਸੁਰੱਖਿਆ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਟੀਸ਼ਨ ਦਾਖਿਲ ਕਰਨ ਵਾਲੇ ਔਜਲਾ ਨੇ ਦੱਸਿਆ ਕਿ ਇਸ ਕਾਰਵਾਈ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਕਰ ਦਿੱਤਾ ਦਿਆ ਹੈ। ਪਟੀਸ਼ਨਰ ਨੇ ਇਸ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

Last Updated : Sep 15, 2023, 7:05 PM IST

ABOUT THE AUTHOR

...view details