ਚੰਡੀਗੜ੍ਹ: ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਦੀ ਪਟੀਸ਼ਨ ਉੱਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 5 ਮਾਰਚ ਨੂੰ ਸੁਣਵਾਈ ਕਰੇਗਾ।
ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਲੈ ਕੇ ਸਰਕਾਰ ਦੀ ਪਟੀਸ਼ਨ ਉੱਤੇ 5 ਮਾਰਚ ਨੂੰ ਹੋਵੇਗੀ ਸੁਣਵਾਈ
ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵੱਲੋਂ ਖਾਰਜ ਕਰਨ ਤੋਂ ਬਾਅਦ ਸਰਕਾਰ ਦੀ ਅਪੀਲ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਵਾਈ 5 ਮਾਰਚ ਉੱਤੇ ਪਾ ਦਿੱਤੀ ਹੈ।
ਡੀਜੀਪੀ ਦਿਨਕਰ ਗੁਪਤਾ
ਦਰਅਸਲ ਕੈਟ ਵੱਲੋਂ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਖਾਰਜ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਰਕਾਰ ਨੇ ਅਦਾਲਤ ਵਿੱਚ ਪਟੀਸ਼ਨ ਪਾਈ ਸੀ। ਹੁਣ ਇਸੇ ਪਟੀਸ਼ਨ ਉੱਤੇ 5 ਮਾਰਚ ਨੂੰ ਸੁਣਵਾਈ ਹੋਵੇਗੀ।
ਜ਼ਿਕਰਯੋਗ ਹੈ ਕਿ ਕੈਟ ਨੇ ਫ਼ੈਸਲਾ ਸੁਣਾਉਂਦੇ ਹੋਏ ਡੀਜੀਪੀ ਦਿਨਕਰ ਗੁਪਤਾ ਦੀ ਨਿਯੁਕਤੀ ਰੱਦ ਕਰ ਦਿੱਤੀ ਸੀ। ਦਿਨਕਾਰ ਗੁਪਤਾ ਦੀ ਨਿਯੁਕਤੀ ਨੂੰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੁਹੰਮਦ ਮੁਸਤਫ਼ਾ ਅਤੇ ਐਸ ਚਟੋਪਾਧਿਆ ਨੇ ਚੁਣੌਤੀ ਦਿੱਤੀ ਸੀ।